10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਗੁਰੂ ਹਰ ਸਹਾਏ ਪੁਲਿਸ ਨੇ ਇਕ ਕਿੱਲੋ ਹੈਰੋਇਨ ਕੀਤੀ ਬਰਾਮਦ

ਗੁਰੂ ਹਰ ਸਹਾਏ , 5 ਅਕਤੂਬਰ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

Ad Position 21
No active advertisement
ਅਜੀਤ ਡੈਸਕ 05-10-2025

ਗੁਰੂ ਹਰ ਸਹਾਏ , 5 ਅਕਤੂਬਰ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਛਾਂਗਾ ਰਾਏ ਉਤਾੜ ਤੋਂ ਥੋੜਾ ਪਿੱਛੇ ਪੁਲ ਸੂਆ ਦੇ ਕੋਲ ਪੁੱਜੇ ਤਾਂ ਉਨ੍ਹਾਂ ਨੂੰ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਰਮਜੀਤ ਸਿੰਘ ਉਰਫ਼ ਬੱਬੂ ਪੁੱਤਰ ਬੂਟਾ ਸਿੰਘ ਵਾਸੀ ਝੁੱਗੇ ਸੰਤਾ ਸਿੰਘ ਵਾਲੇ ਦਾਖਲੀ ਛਾਂਗਾ ਰਾਏ ਉਤਾੜ ਜਿਸ ਦੇ ਪਾਕਿਸਤਾਨੀ ਤਸਕਰਾਂ ਨਾਲ ਸੰਬੰਧ ਹਨ ਤੇ ਇਹ ਲਗਾਤਾਰ ਸਰਹੱਦ ਪਾਰੋਂ ਹੈਰੋਇਨ ਮੰਗਵਾਉਂਦਾ ਹੈ।

ਹੈਰੋਇਨ ਸਪਲਾਈ ਕਰਨ ਦਾ ਵੱਡੇ ਪੱਧਰ 'ਤੇ ਧੰਦਾ ਕਰਦਾ ਆ ਰਿਹਾ ਹੈ ਤੇ ਇਸ ਨੇ ਹੁਣ ਫਿਰ ਭਾਰੀ ਮਾਤਰਾ ਵਿਚ ਹੈਰੋਇਨ ਮੰਗਵਾ ਕੇ ਆਪਣੇ ਘਰ ਦੇ ਨਵੇਂ ਬਣ ਰਹੇ ਕਮਰੇ ਦੀ ਨੁੱਕਰ ਵਿਚ ਲੁਕਾ ਛੁਪਾ ਕੇ ਰੱਖੀ ਹੈ। ਜੇਕਰ ਉਸ ਉੱਪਰ ਹੁਣੇ ਛਾਪਾ ਮਾਰੀਆ ਜਾਵੇ ਤਾਂ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਦੀ ਬਰਾਮਦਗੀ ਹੋ ਸਕਦੀ ਹੈ। ਫਿਰ ਉਨ੍ਹਾਂ ਵਲੋਂ ਛਾਪਾ ਮਾਰ ਕੇ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਦਾਰਜੀਲਿੰਗ ਵਿਚ ਜ਼ਮੀਨ ਖਿਸਕਣ ਨਾਲ 17 ਲੋਕਾਂ ਦੀ ਮੌਤ
Ad Position 24