10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਮਾਝੇ ਵਿਚ ਭਾਰੀ ਬਾਰਿਸ਼ ਸ਼ੁਰੂ

ਅਜਨਾਲਾ, (ਅੰਮ੍ਰਿਤਸਰ), 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਮਾਝਾ ਖੇਤਰ ਵਿਚ ਦਿਨ ਚੜਦਿਆਂ ਹੀ ਮੀਂਹ ਸ਼ੁਰੂ ਹੋ ਗਿਆ। ਦੇਰ ਰਾਤ ਤੋਂ ਹੀ ਇਸ....

Ad Position 21
No active advertisement
ਅਜੀਤ ਡੈਸਕ 06-10-2025

ਅਜਨਾਲਾ, (ਅੰਮ੍ਰਿਤਸਰ), 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਮਾਝਾ ਖੇਤਰ ਵਿਚ ਦਿਨ ਚੜਦਿਆਂ ਹੀ ਮੀਂਹ ਸ਼ੁਰੂ ਹੋ ਗਿਆ। ਦੇਰ ਰਾਤ ਤੋਂ ਹੀ ਇਸ ਖੇਤਰ ਵਿਚ ਬੱਦਲਵਾਈ ਤੋਂ ਬਾਅਦ ਅੱਜ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਡਰ ਸਤਾ ਰਿਹਾ ਹੈ। ਅਜਨਾਲਾ ਖੇਤਰ ਵਿਚ ਪਹਿਲਾਂ ਹੀ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗ ਪਿਆ ਹੈ। ਭਾਵੇਂ ਕਿ ਰਾਵੀ ਦਰਿਆ ਵਿਚ ਇਸ ਵੇਲੇ ਪਾਣੀ ਦਾ ਪੱਧਰ 43 ਹਜ਼ਾਰ ਕਿਊਸਿਕ ਦੱਸਿਆ ਜਾ ਰਿਹਾ ਹੈ, ਪਰ ਪਹਾੜੀ ਖੇਤਰਾਂ ਵਿਚ ਬਾਰਿਸ਼ਾਂ ਹੋਣ ਦੇ ਅਨੁਮਾਨ ਤੋਂ ਬਾਅਦ ਪ੍ਰਸ਼ਾਸਨ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਅਲਰਟ ’ਤੇ ਹੈ। ਇੰਨ੍ਹੀ ਦਿਨੀਂ ਕਿਸਾਨਾਂ ਦੀ ਅਗੇਤੀ ਬਾਸਮਤੀ ਦੀ ਵਾਢੀ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਹਾਲੇ ਵੀ ਸੈਂਕੜੇ ਏਕੜ ਝੋਨੇ ਦੀ ਫਸਲ ਖੁੱਲ੍ਹੇ ਅਸਮਾਨ ਹੇਠ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ: ਹਸਪਤਾਲ ਦੇ ਆਈ.ਸੀ.ਯੂ. ਵਾਰਡ ’ਚ ਲੱਗੀ ਅੱਗ, 7 ਮਰੀਜ਼ਾਂ ਦੀ ਮੌਤ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24