10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਪਰਾਲੀ ਅਤੇ ਹੜ੍ਹਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵਲੋ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

ਸੁਲਤਾਨਵਿੰਡ, (ਅੰਮ੍ਰਿਤਸਰ), 6 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ ਮਜ਼ਦੂਰ ਮੋਰਚਾ ਭਾਰਤ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਡੇ ਪੁਤਲੇ ਬਣਾ ਕੇ ਫੂਕੇ...

Ad Position 21
No active advertisement
ਅਜੀਤ ਡੈਸਕ 06-10-2025

ਸੁਲਤਾਨਵਿੰਡ, (ਅੰਮ੍ਰਿਤਸਰ), 6 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ ਮਜ਼ਦੂਰ ਮੋਰਚਾ ਭਾਰਤ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਡੇ ਪੁਤਲੇ ਬਣਾ ਕੇ ਫੂਕੇ ਗਏ। ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਵਿਸ਼ਾਲ ਇੱਕਠ ਕਰਕੇ ਪੁਤਲਾ ਫੂਕਣ ਤੋਂ ਬਾਅਦ ਕਿਹਾ ਗਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੁੱਖ ਮੰਗਾਂ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ, ਝੋਨੇ ਦਾ ਸੱਤਰ ਹਜ਼ਾਰ ਪ੍ਰਤੀ ਏਕੜ ਅਤੇ ਇਸ ਦਾ 10% ਖੇਤ ਮਜ਼ਦੂਰ ਨੂੰ, ਪਸ਼ੂਆਂ ਤੇ ਪੋਲਟਰੀ ਫਾਰਮਾਂ ਦਾ 100% ਮੁਆਵਜ਼ਾ, ਸਭ ਵਰਗਾਂ ਦੇ ਨੁਕਸਾਨੇ ਗਏ ਘਰਾਂ ਦਾ 100% ਭਰਪਾਈ ਕੀਤੀ ਜਾਵੇ, ਕਣਕ ਦੀ ਬਿਜਾਈ ਲਈ ਤੇਲ ਅਤੇ ਖਾਦ ਬੀਜ ਸਰਕਾਰ ਵਲੋਂ ਦਿੱਤੇ ਜਾਣ, ਖੇਤ ਵਿਚੋਂ ਰੇਤ ਕੱਢਣ ’ਤੇ ਸਮਾਂ ਸੀਮਾ ਦੀ ਸ਼ਰਤ ਹਟਾਈ ਜਾਵੇ, ਪੰਜਾਬ ਦੇ ਡੈਮਾਂ ਤੋਂ ਗਲਤ ਪ੍ਰਕਿਰਿਆਂ ਨਾਲ ਛੱਡੇ ਗਏ ਪਾਣੀ ਬਾਰੇ ਨਿਰਪੱਖ ਜੁਡੀਸ਼ਅਲ ਕਮਿਸ਼ਨ ਦੁਆਰਾ ਜਾਂਚ ਕਰਾਈ ਜਾਵੇ, ਭਵਿੱਖ ਵਿਚ ਅਜਿਹੇ ਹਾਲਾਤ ਤੋਂ ਬਚਣ ਲਈ ਦਰਿਆਵਾਂ ਨੂੰ ਨਹਿਰੀ ਰੂਪ ਦੇ ਕਰ ਪੱਕੇ ਬੰਨ੍ਹ ਬੰਨ੍ਹੇ ਜਾਣ।

ਉਨ੍ਹਾਂ ਕਿਹਾ ਕਿ ਮੁਆਵਜੇ ਲਈ 5 ਏਕੜ ਵਾਲੀ ਸ਼ਰਤ ਹਟਾ ਕੇ ਸਾਰੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਤ੍ਰਾਸਦੀ ਹੈ ਕਿ ਕਿਸਾਨਾਂ ਨੂੰ ਜਿਸ ਫ਼ਸਲ ਦੇ ਤਬਾਹ ਹੋਣ ’ਤੇ ਸਰਕਾਰ 20 ਹਜ਼ਾਰ ਦੇ ਮੁਆਵਜੇ ਦਾ ਐਲਾਨ ਕਰਦੀ ਹੈ, ਉਸੇ ਝੋਨੇ ਦੀ ਪਰਾਲੀ ਨੂੰ ਸਾੜਨ ’ਤੇ 30 ਹਜ਼ਾਰ ਜੁਰਮਾਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਸ਼ੌਂਕ ਨਾਲ ਅੱਗ ਨਹੀਂ ਲਗਾਉਂਦਾ, ਸਰਕਾਰ ਖੁਦ ਇਸਦਾ ਠੋਸ ਪ੍ਰਬੰਧ ਕਰੇ ਜਾਂ ਕਿਸਾਨ ਨੂੰ ਆਪਣੇ ਪੱਧਰ ਤੇ ਪ੍ਰਬੰਧ ਕਰਨ ਲਈ 200 ਪ੍ਰਤੀ ਕੁਇੰਟਲ ਜਾਂ 6000 ਪ੍ਰਤੀ ਏਕੜ ਦਿੱਤਾ ਜਾਵੇ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ, ਜ਼ੁਰਮਾਨੇ ਅਤੇ ਰੈਡ ਐਂਟਰੀ ਕਰਨਾ ਬੰਦ ਕੀਤੀਆਂ ਜਾਣ। ਮੋਰਚੇ ਦੇ ਐਲਾਨ ਅਨੁਸਾਰ ਜੇਕਰ ਸਰਕਾਰ ਇਹ ਕੰਮ ਬੰਦ ਨਹੀਂ ਕਰਦੀ ਤਾਂ ਅਧਿਕਾਰੀਆਂ ਦੀ ਘੇਰ ਘਰਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਕਰਕੇ ਪਹਿਲਾਂ ਹੀ ਕਿਸਾਨ ਨੂੰ ਝੋਨੇ ਦੀ ਫ਼ਸਲ ਤੇ ਨੁਕਸਾਨ ਹੋਇਆ ਹੈ, ਸੋ ਖਰੀਦ ਸਮੇਂ ਕੱਟ ਨਾ ਲਗਾਏ ਜਾਣ, ਗੰਨੇ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਨਰਮੇ ਅਤੇ ਬਾਸਮਤੀ ਦੀ ਸਹੀ ਕੀਮਤ ਦੇਣ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਪ੍ਰਭਾਵਿਤ ਲੋਕਾਂ ਦੇ ਰੋਜ਼ਮਰਾ ਦੀ ਜ਼ਿੰਦਗੀ ਮੁੜ ਲੀਹਾਂ ’ਤੇ ਆਉਣ ਵੱਲ ਵੱਧ ਸਕੇ । ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਦੇ ਬਾਵਜੂਦ 112 ਥਾਵਾਂ ’ਤੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਸੁਨਾਮ 'ਚ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਤਲਵੰਡੀ ਪੁਲ ਚੌਂਕ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
Ad Position 24