11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਜਥੇ: ਗੜਗੱਜ ਵਲੋਂ ਹੜ੍ਹ ਕਾਰਨ ਨੁਕਸਾਨੇ ਕਮੀਰਪੁਰਾ ਗੁ: ਸਾਹਿਬ ਦੀ ਇਮਾਰਤ ਦੀ ਨਵੀਂ ਉਸਾਰੀ ਲਈ ਸੇਵਾ ਦੀ ਆਰੰਭਤਾ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ...

Ad Position 21
No active advertisement
ਅਜੀਤ ਡੈਸਕ 06-10-2025

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਦੇ ਪਿੰਡ ਕਮੀਰਪੁਰਾ ਵਿਖੇ ਬੀਤੇ ਦਿਨੀਂ ਹੜ੍ਹ ਕਾਰਨ ਨੁਕਸਾਨੀ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਨਵੀਂ ਉਸਾਰੀ ਲਈ ਸੇਵਾ ਦੀ ਆਰੰਭਤਾ ਖੁਦ ਅਰਦਾਸ ਕਰਕੇ ਕੀਤੀ ਗਈ। ਇਹ ਸੇਵਾ ਦੇਸ਼-ਵਿਦੇਸ਼ ਵਿਚ ਵਸਦੀ ਦੋਆਬਾ ਦੇ ਨਵਾਂਸ਼ਹਿਰ ਜ਼ਿਲ੍ਹੇ ਦੀ ਸਿੱਖ ਸੰਗਤ ਵਲੋਂ ਲਈ ਗਈ ਹੈ ਜਿਨ੍ਹਾਂ ਦੇ ਸੱਦੇ ਉੱਤੇ ਜਥੇਦਾਰ ਗੜਗੱਜ ਨੇ ਅੱਜ ਕਮੀਰਪੁਰਾ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ-ਪੱਥਰ ਰੱਖਿਆ। ਇਸ ਪਿੰਡ ਵਿਚ 40 ਦੇ ਕਰੀਬ ਸਿੱਖ ਪਰਿਵਾਰ ਹਨ ਜਿਨ੍ਹਾਂ ਦੀ ਸ਼ਰਧਾ ਗੁਰੂ ਘਰ ਨਾਲ ਹੈ ਪਰ ਹੜ੍ਹ ਕਾਰਨ ਇਮਾਰਤ ਨੁਕਸਾਨੀ ਗਈ ਸੀ, ਜਿਸ ਕਾਰਨ ਸੰਗਤ ਨੂੰ ਪਰੇਸ਼ਾਨੀ ਆ ਰਹੀ ਸੀ। ਨੀਂਹ-ਪੱਥਰ ਰੱਖਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਕੜਾਹ ਪ੍ਰਸ਼ਾਦ ਦੀ ਦੇਗ ਤਿਆਰ ਕੀਤੀ ਗਈ, ਪਾਠ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ ਨੀਂਹ-ਪੱਥਰ ਰੱਖਿਆ ਅਤੇ ਸੇਵਾ ਕਾਰਜ ਆਰੰਭ ਕੀਤੇ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ ਗੁਰਦੁਆਰਾ ਸਾਹਿਬ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦਾ ਅਤੇ ਸ਼ਰਧਾ ਦਾ ਕੇਂਦਰ ਹੈ, ਉਥੇ ਹੀ ਕੌਮ ਇਥੇ ਬੈਠ ਕੇ ਆਪਸ ਵਿਚ ਭਵਿੱਖ ਲਈ ਚਿੰਤਨ ਤੇ ਵਿਚਾਰ-ਵਟਾਂਦਰਾ ਵੀ ਕਰਦੀ ਹੈ। ਸਿੱਖ ਦੁਨੀਆ ਅੰਦਰ ਜਿਥੇ ਵੀ ਵਸਦੇ ਹਨ, ਉਹ ਉਥੇ ਗੁਰਦੁਆਰਾ ਸਾਹਿਬ ਜ਼ਰੂਰ ਸਥਾਪਤ ਕਰਦੇ ਹਨ ਅਤੇ ਆਪਸ ਵਿਚ ਮਿਲ ਬੈਠਦੇ ਹਨ। ਉਨ੍ਹਾਂ ਕਿਹਾ ਕਿ ਕਮੀਰਪੁਰਾ ਪਿੰਡ ਜੋ ਕਿ ਬਿਲਕੁਲ ਰਾਵੀ ਦਰਿਆ ਦੇ ਕੰਢੇ ਅਤੇ ਬਾਰਡਰ ਉਤੇ ਸਥਿਤ ਹੈ, ਇਥੋਂ ਦਾ ਗੁਰੂ ਘਰ ਬੀਤੇ ਦਿਨੀਂ ਹੜ੍ਹ ਕਾਰਨ ਨੁਕਸਾਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਦੋਆਬਾ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਅਤੇ ਗੁਰੂ ਸਾਹਿਬ ਜੀ ਦੀ ਕਿਰਪਾ ਤੇ ਥਾਪੜੇ ਸਦਕਾ ਇਥੇ ਸਥਿਤ ਗੁਰੂ ਘਰ ਦੀ ਨਵੀਂ ਇਮਾਰਤ ਦੀ ਉਸਾਰੀ ਸੇਵਾ ਆਰੰਭ ਕੀਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਤੇ ਇਲਾਕੇ ਦੀ ਸੰਗਤ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਸੇਵਾ ਕਰਨ ਵਾਲੀ ਦੋਆਬਾ ਦੀ ਸਿੱਖ ਸੰਗਤ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਦੋਆਬਾ ਸਥਿਤ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਨਾਲ ਜੁੜੀ ਸਿੱਖ ਸੰਗਤ, ਸ. ਸੁਰਜੀਤ ਸਿੰਘ ਪ੍ਰਧਾਨ ਬੱਲੋਵਾਲ, ਬਾਬਾ ਬਲਵੰਤ ਸਿੰਘ ਭਰੋਮਜਾਰਾ, ਸ. ਰਘਵੀਰ ਸਿੰਘ ਮੰਨਣਹਾਨਾ, ਸ. ਸੁਰਜੀਤ ਸਿੰਘ ਚੀਮਾ, ਸ. ਅਮਰੀਕ ਸਿੰਘ ਬੱਲੋਵਾਲ, ਨਿੱਜੀ ਸਹਾਇਕ ਸ. ਬਲਦੇਵ ਸਿੰਘ, ਸ. ਜਸਕਰਨ ਸਿੰਘ ਮੀਡੀਆ ਸਲਾਹਕਾਰ, ਸ. ਸੌਦਾਗਰ ਸਿੰਘ, ਸ. ਜੋਗਿੰਦਰ ਸਿੰਘ, ਸ. ਚੂਹੜ ਸਿੰਘ, ਸ. ਸੁਖਵਿੰਦਰ ਸਿੰਘ, ਸੋਢੀ ਲਾਲ, ਸ. ਅਜੀਤ ਸਿੰਘ, ਸ. ਤੀਰਥ ਸਿੰਘ, ਸ. ਗੁਰਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸ. ਮਨਜਿੰਦਰ ਸਿੰਘ, ਸ. ਧਨਪਤ ਰਾਏ, ਸ੍ਰੀ ਸੰਦੀਪ ਕੁਮਾਰ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਹੋਣਗੇ ਨਤਮਸਤਕ ਅਗਲੀ ਖ਼ਬਰ ਸੁਨਾਮ 'ਚ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Ad Position 24