11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਦੀ ਹੋਈ ਕੈਨੇਡਾ ਵਿਚ ਮੌਤ

ਭੁਲੱਥ, (ਕਪੂਰਥਲਾ), 6 ਅਕਤੂਬਰ (ਮਨਜੀਤ ਸਿੰਘ ਰਤਨ)- ਇਥੋਂ ਨਜ਼ਦੀਕੀ ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਜਿਸ ਦੀ ਕਿ ਉਮਰ 30 ਸਾਲ ਸੀ....

Ad Position 21
No active advertisement
ਅਜੀਤ ਡੈਸਕ 06-10-2025

ਭੁਲੱਥ, (ਕਪੂਰਥਲਾ), 6 ਅਕਤੂਬਰ (ਮਨਜੀਤ ਸਿੰਘ ਰਤਨ)- ਇਥੋਂ ਨਜ਼ਦੀਕੀ ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਜਿਸ ਦੀ ਕਿ ਉਮਰ 30 ਸਾਲ ਸੀ, ਦੋ ਸਾਲ ਤੋਂ ਵਰਕ ਪਰਮਿਟ ’ਤੇ ਬਿਲਡਿੰਗ ਉਸਾਰੀ ਦਾ ਕੰਮ ਕਰਨ ਵਾਸਤੇ ਕੈਨੇਡਾ ਦੇ ਸ਼ਹਿਰ ਸਰੀ ਵਿਚ ਗਿਆ ਹੋਇਆ ਸੀ ਅਤੇ ਬੈਲਟ ਲਗਾ ਕੇ ਬਿਲਡਿੰਗ ਦੇ ਉੱਪਰ ਕੰਮ ਕਰ ਰਿਹਾ ਸੀ। ਅਚਾਨਕ ਬੈਲਟ ਟੁੱਟਣ ਨਾਲ ਉਹ ਬਿਲਡਿੰਗ ਤੋਂ ਹੇਠਾਂ ਡਿੱਗ ਗਿਆ। ਉਸ ਦੇ ਸਾਥੀਆਂ ਵਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਪਿਛਲੇ ਚਾਰ ਪੰਜ ਦਿਨ ਤੋਂ ਦਾਖਲ ਸੀ ਅਤੇ ਅੱਜ ਉਸ ਨੌਜਵਾਨ ਦੀ ਮੌਤ ਦੀ ਖਬਰ ਪ੍ਰਾਪਤ ਹੋਈ ਹੈ, ਜਿਸ ਨਾਲ ਉਸ ਦਾ ਪਰਿਵਾਰ ਸਦਮੇ ਵਿਚ ਹੈ।

Ad Position 22
No active advertisement
ਪਿਛਲੀ ਖ਼ਬਰ ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ, ਕਈ ਥਾਵਾਂ ’ਤੇ ਝੋਨੇ ਦੀ ਫ਼ਸਲ ਧਰਤੀ ’ਤੇ ਵਿੱਛੀ ਅਗਲੀ ਖ਼ਬਰ ਅਮਰੀਕੀ ਫੌਜ 'ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਆਜ਼ਾਦੀ ਦੀ ਉਲੰਘਣਾ - ਧਾਮੀ
Ad Position 24