11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਰਾਜਸਥਾਨ ਸਰਕਾਰ ਨੇ ਐਸ.ਐਮ.ਐਸ. ਹਸਪਤਾਲ ਅੱਗ ਪੀੜਤਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਜੈਪੁਰ (ਰਾਜਸਥਾਨ), 6 ਅਕਤੂਬਰ (ਏਐਨਆਈ): ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ਵਿਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ...

Ad Position 21
No active advertisement
ਅਜੀਤ ਡੈਸਕ 06-10-2025

ਜੈਪੁਰ (ਰਾਜਸਥਾਨ), 6 ਅਕਤੂਬਰ (ਏਐਨਆਈ): ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ਵਿਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ, ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ । ਐਕਸ 'ਤੇ ਇਕ ਪੋਸਟ ਵਿਚ, ਰਾਜਸਥਾਨ ਦੇ ਮੁੱਖ ਮੰਤਰੀ ਨੇ ਲਿਖਿਆ ਕਿ ਸਵਾਈ ਮਾਨ ਸਿੰਘ ਹਸਪਤਾਲ ਦੇ ਟਰਾਮਾ ਸੈਂਟਰ ਵਿਚ ਅੱਗ ਲੱਗਣ ਦੀ ਦੁਖਦਾਈ ਘਟਨਾ ਨੇ ਸਾਰਿਆਂ ਨੂੰ ਦੁਖੀ ਕੀਤਾ ਹੈ। ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦਿਲ ਦਹਿਲਾ ਦੇਣ ਵਾਲੇ ਪਲ ਵਿਚ, ਰਾਜ ਸਰਕਾਰ ਪਰਿਵਾਰਾਂ ਦੇ ਨਾਲ ਹੈ।
ਐਤਵਾਰ ਦੇਰ ਰਾਤ ਜੈਪੁਰ ਦੇ ਐਸ.ਐਮ.ਐਸ. ਹਸਪਤਾਲ ਦੇ ਇਕ ਟਰਾਮਾ ਸੈਂਟਰ ਦੇ ਆਈ.ਸੀ.ਯੂ. ਵਿਚ ਅੱਗ ਲੱਗ ਗਈ। ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸਫ਼ ਨੇ ਦੁਖਦਾਈ ਹਾਦਸੇ ਤੋਂ ਬਾਅਦ 6 ਮੌਤਾਂ ਦੀ ਪੁਸ਼ਟੀ ਕੀਤੀ। ਰਾਜਸਥਾਨ ਸਰਕਾਰ ਨੇ ਹਸਪਤਾਲ ਦੇ ਟਰਾਮਾ ਸੈਂਟਰ ਵਿਚ ਭਿਆਨਕ ਅੱਗ ਲੱਗਣ ਤੋਂ ਬਾਅਦ ਸਖ਼ਤ ਕਾਰਵਾਈ ਕਰਦਿਆਂ ਟਰਾਮਾ ਸੈਂਟਰ ਦੇ ਸੁਪਰਡੈਂਟਾਂ ਨੂੰ ਹਟਾ ਦਿੱਤਾ, ਕਾਰਜਕਾਰੀ ਇੰਜੀਨੀਅਰ ਨੂੰ ਮੁਅੱਤਲ ਕਰ ਦਿੱਤਾ ਅਤੇ ਅੱਗ ਸੁਰੱਖਿਆ ਲਈ ਜ਼ਿੰਮੇਵਾਰ ਏਜੰਸੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ ।

Ad Position 22
No active advertisement
ਪਿਛਲੀ ਖ਼ਬਰ ਹਿੰਸਾ ਪ੍ਰਭਾਵਿਤ ਕਟਕ ਵਿਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ 7 ਅਕਤੂਬਰ ਨੂੰ ਸ਼ਾਮ 7 ਵਜੇ ਤੱਕ ਵਧਾਈ ਅਗਲੀ ਖ਼ਬਰ ਦੁਬਾਰਾ ਮਾਂ ਬਣੇਗੀ ਕਾਮੇਡੀਅਨ ਭਾਰਤੀ ਸਿੰਘ
Ad Position 24