11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਹਿੰਸਾ ਪ੍ਰਭਾਵਿਤ ਕਟਕ ਵਿਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ 7 ਅਕਤੂਬਰ ਨੂੰ ਸ਼ਾਮ 7 ਵਜੇ ਤੱਕ ਵਧਾਈ

ਕਟਕ, 6 ਅਕਤੂਬਰ - ਪਿਛਲੇ ਹਫ਼ਤੇ ਦੁਰਗਾ ਮੂਰਤੀ ਵਿਸਰਜਨ ਜਲੂਸ ਦੌਰਾਨ ਹੋਈਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ, ਓਡੀਸ਼ਾ ਸਰਕਾਰ ਨੇ ਕਟਕ ਵਿਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ 7 ਅਕਤੂਬਰ ਨੂੰ ਸ਼ਾਮ 7 ਵਜੇ ਤੱਕ ਵਧਾ ...

Ad Position 21
No active advertisement
ਅਜੀਤ ਡੈਸਕ 06-10-2025

ਕਟਕ, 6 ਅਕਤੂਬਰ - ਪਿਛਲੇ ਹਫ਼ਤੇ ਦੁਰਗਾ ਮੂਰਤੀ ਵਿਸਰਜਨ ਜਲੂਸ ਦੌਰਾਨ ਹੋਈਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ, ਓਡੀਸ਼ਾ ਸਰਕਾਰ ਨੇ ਕਟਕ ਵਿਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ 7 ਅਕਤੂਬਰ ਨੂੰ ਸ਼ਾਮ 7 ਵਜੇ ਤੱਕ ਵਧਾ ਦਿੱਤੀ ਹੈ। ਕਟਕ ਜ਼ਿਲ੍ਹਾ ਪ੍ਰਸ਼ਾਸਨ ਨੇ ਭੜਕਾਊ ਸੰਦੇਸ਼ ਫੈਲਾਉਣ ਲਈ ਵਟਸਐਪ, ਫੇਸਬੁੱਕ ਅਤੇ ਐਕਸ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਅਜਿਹੀਆਂ ਗਤੀਵਿਧੀਆਂ ਜਨਤਕ ਵਿਵਸਥਾ ਅਤੇ ਸ਼ਾਂਤੀ ਨੂੰ ਭੰਗ ਕਰ ਸਕਦੀਆਂ ਹਨ।
ਕਟਕ ਦੇ ਦਰਗਾਹ ਬਾਜ਼ਾਰ ਖੇਤਰ ਵਿਚ ਸ਼ੁੱਕਰਵਾਰ ਅਤੇ ਐਤਵਾਰ ਵਿਚਕਾਰ ਹਿੰਸਾ ਦੀਆਂ ਦੋ ਘਟਨਾਵਾਂ ਵਾਪਰੀਆਂ, ਜਿਸ ਵਿਚ 10 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 31 ਲੋਕ ਜ਼ਖ਼ਮੀ ਹੋ ਗਏ। ਦੁਰਗਾ ਮੂਰਤੀ ਵਿਸਰਜਨ ਜਲੂਸ ਦੌਰਾਨ ਪਹਿਲੀ ਝੜਪ ਹੋਈ, ਜਿਸ ਵਿਚ 6 ਲੋਕ ਜ਼ਖਮੀ ਹੋ ਗਏ ਸਨ ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਰਾਜਸਥਾਨ ਸਰਕਾਰ ਨੇ ਐਸ.ਐਮ.ਐਸ. ਹਸਪਤਾਲ ਅੱਗ ਪੀੜਤਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ
Ad Position 24