11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ’ਚ ਅਲਾਟ ਹੋਇਆ ਬੰਗਲਾ

ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਚ ਇਕ ਨਵਾਂ ਬੰਗਲਾ ਅਲਾਟ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 07-10-2025

ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਚ ਇਕ ਨਵਾਂ ਬੰਗਲਾ ਅਲਾਟ ਕੀਤਾ ਗਿਆ ਹੈ। ਇਸ ਦਾ ਪਤਾ 95 ਲੋਧੀ ਅਸਟੇਟ ਹੈ, ਜੋ ਕਿ ਇਕ ਟਾਈਪ 7 ਬੰਗਲਾ ਹੈ। ਹਾਲਾਂਕਿ ‘ਆਪ’ ਨੇ ਕੇਜਰੀਵਾਲ ਲਈ ਟਾਈਪ 8 ਬੰਗਲਾ ਦੀ ਮੰਗ ਕੀਤੀ ਸੀ।

ਪਿਛਲੇ ਸਾਲ 17 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 4 ਅਕਤੂਬਰ ਨੂੰ ਉਹ ਅਤੇ ਉਨ੍ਹਾਂ ਦੇ ਪਰਿਵਾਰ ਨੇ 6, ਫਲੈਗ ਸਟਾਫ਼ ਮਾਰਗ ’ਤੇ ਸਥਿਤ ਮੁੱਖ ਮੰਤਰੀ ਹਾਊਸ (ਬੰਗਲਾ) ਖਾਲੀ ਕਰ ਦਿੱਤਾ ਅਤੇ ਲੁਟੀਅਨਜ਼ ਦਿੱਲੀ ਦੇ ਫ਼ਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ 5 ਵਿਚ ਚਲੇ ਗਏ। ਇਹ ਬੰਗਲਾ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਅਲਾਟ ਕੀਤਾ ਗਿਆ ਹੈ।

ਦਿੱਲੀ ਵਿਚ ਸਾਬਕਾ ਮੁੱਖ ਮੰਤਰੀਆਂ ਲਈ ਸਰਕਾਰੀ ਰਿਹਾਇਸ਼ ਦਾ ਕੋਈ ਪ੍ਰਬੰਧ ਨਹੀਂ ਹੈ। ਨਤੀਜੇ ਵਜੋਂ ‘ਆਪ’ ਨੇ ਆਪਣੇ ਨੇਤਾ ਲਈ ਵਿਕਲਪਿਕ ਰਿਹਾਇਸ਼ ਦੀ ਮੰਗ ਕਰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਅਤੇ ਕੇਂਦਰੀ ਲੋਕ ਨਿਰਮਾਣ ਵਿਭਾਗ ਨੇ ਜਾਇਦਾਦ ਡਾਇਰੈਕਟੋਰੇਟ ਨੂੰ ਕੇਜਰੀਵਾਲ ਲਈ ਇਕ ਸਰਕਾਰੀ ਰਿਹਾਇਸ਼ ਅਲਾਟ ਕਰਨ ਦੀ ਬੇਨਤੀ ਕੀਤੀ ਸੀ।

 

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾ... ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਮੀਂਹ ਪੈਣ ਨਾਲ ਤਾਪਮਾਨ ਵਿਚ ਗਿਰਾਵਟ
Ad Position 24