11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਜਗਰਾਉਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਪੁੱਜੇ ਪੰਜਾਬ ਦੇ ਰਾਜਪਾਲ ਦਾ ਸ਼ਾਨਦਾਰ ਸਵਾਗਤ

ਜਗਰਾਉਂ (ਲੁਧਿਆਣਾ), 7 ਅਕਤੂਬਰ (ਕੁਲਦੀਪ ਸਿੰਘ ਲੋਹਟ)-ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ...

Ad Position 21
No active advertisement
ਅਜੀਤ ਡੈਸਕ 07-10-2025

ਜਗਰਾਉਂ (ਲੁਧਿਆਣਾ), 7 ਅਕਤੂਬਰ (ਕੁਲਦੀਪ ਸਿੰਘ ਲੋਹਟ)-ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਾਲਮੀਕਿ ਸਮਾਜ ਦੇ ਪ੍ਰਧਾਨ ਗੇਜਾ ਰਾਮ ਦੇ ਸੱਦੇ 'ਤੇ ਜਗਰਾਉਂ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਗਰਾਉਂ ਦੇ ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਿਆ ਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਗੇਜਾ ਰਾਮ ਵਾਲਮੀਕਿ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਗੁਲਦਸਤੇ ਭੇਟ ਕੀਤੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਸਿੰਘ ਕਟਾਰੀਆ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਹਮੇਸ਼ਾ ਪ੍ਰੇਰਣਾ ਸਰੋਤ ਅਤੇ ਰਾਹ ਦਸੇਰਾ ਹਨ। ਇਸ ਮੌਕੇ ਮਾਣੂੰਕੇ ਨੇ ਕਾਰਗਿਲ ਦੇ ਸ਼ਹੀਦ ਮਨਪ੍ਰੀਤ ਸਿੰਘ ਗੋਲਡੀ ਦੀ ਢੁੱਕਵੀਂ ਯਾਦਗਾਰ ਉਸਾਰਨ ਲਈ ਆਰਮੀ ਦੀ ਕੰਟੀਨ ਅਤੇ ਸ਼ਹੀਦੀ ਸਮਾਰਕ ਬਣਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸੀਂਗੋ ਦੇ ਖੇਤਾਂ 'ਚ ਨੌਜਵਾਨ ਦਾ ਕਤਲ ਕਰਕੇ ਲਾਸ਼ ਸੁੱਟੀ ਅਗਲੀ ਖ਼ਬਰ ਕੱਲ੍ਹ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਬਿਜਲੀ ਟਰਾਂਸਮਿਸ਼ਨ ਤੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Ad Position 24