11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਰਾਣਾ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਗੁਰੂ ਹਰ ਸਹਾਏ, ਫ਼ਿਰੋਜ਼ਪੁਰ, 7 ਅਕਤੂਬਰ (ਹਰਚਰਨ ਸਿੰਘ ਸੰਧੂ)-ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤ...

Ad Position 21
No active advertisement
ਅਜੀਤ ਡੈਸਕ 07-10-2025

ਗੁਰੂ ਹਰ ਸਹਾਏ, ਫ਼ਿਰੋਜ਼ਪੁਰ, 7 ਅਕਤੂਬਰ (ਹਰਚਰਨ ਸਿੰਘ ਸੰਧੂ)-ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀ. ਜੀ. ਆਈ. ਹਸਪਤਾਲ ਨੂੰ ਜਲਦ ਨਿਰਮਾਣ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ। ਇਸ ਸਮੇਂ ਸਭ ਤੋਂ ਗੰਭੀਰ ਮੁੱਦਾ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵੀ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਮਸਲੇ ਉਨ੍ਹਾਂ ਦੇ ਧਿਆਨ ਵਿਚ ਹਨ ਅਤੇ ਜਲਦੀ ਹੱਲ ਕੀਤੇ ਜਾਣਗੇ। ਰਾਣਾ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰੀ ਪੰਜਾਬ ਨੂੰ ਲੈ ਕੇ ਕਾਫ਼ੀ ਗੰਭੀਰ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਰ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਇਸ ਕਰਕੇ ਇਸ ਦੀਆਂ ਸਮੱਸਿਆਵਾਂ ਵੀ ਅਲੱਗ ਹਨ। ਇਸ ਸਮੇਂ ਰਾਣਾ ਸੋਢੀ ਨੇ ਤਾਰੋਂ ਪਾਰ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਬਾਰੇ ਗ੍ਰਹਿ ਮੰਤਰੀ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਰਾਣਾ ਸੋਢੀ ਨੇ ਤਾਰੋਂ ਪਾਰ ਜ਼ਮੀਨ ਉਤੇ ਖੇਤੀ ਕਰਦੇ ਕਿਸਾਨਾਂ ਦੀਆ ਸਮੱਸਿਆਵਾਂ ਵੀ ਦੱਸੀਆਂ ਤੇ ਮੰਗ ਕੀਤੀ ਕਿ ਤਾਰੋਂ ਪਾਰ ਜ਼ਮੀਨ ਦੀ ਮਾਲਕੀ ਉਥੋਂ ਦੇ ਕਿਸਾਨਾਂ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਫਿਰੋਜ਼ਪੁਰ ਛਾਉਣੀ ਦੇ ਨੋਟੀਫਾਈਡ ਏਰੀਆ ਨੂੰ ਵਧਾਉਣ ਦੀ ਮੰਗ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖੀ ਤੇ ਕਿਹਾ ਕਿ ਸਿਵਲ ਏਰੀਏ ਦੇ ਲੋਕਾਂ ਨੂੰ ਵਧ ਤੋਂ ਵੱਧ ਮਾਲਕੀ ਹੱਕ ਦਿੱਤੇ ਜਾਣ। ਉਨ੍ਹਾਂ ਨੇ ਕਾਨੂੰਨ ਵਿਵਸਥਾ ਬਾਰੇ ਵੀ ਸਾਰੀ ਜਾਣਕਾਰੀ ਗ੍ਰਹਿ ਮੰਤਰੀ ਸਾਹਮਣੇ ਰੱਖੀ ਤੇ ਮੰਗ ਕੀਤੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਇਸ ਵੱਲ ਵਿਸ਼ੇਸ਼ ਧਿਆਨ ਦੇਵੇ। ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਾਰੇ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਵੇਰਵੇ ਨਾਲ ਦੱਸਦਿਆਂ ਮੰਗ ਕੀਤੀ ਕਿ ਪੰਜਾਬ ਵਿਚ ਹੋਏ ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ। ਫਿਰੋਜ਼ਪੁਰ ਵਿਚ ਬਣ ਰਹੇ ਪੀ.ਜੀ.ਆਈ. ਹਸਪਤਾਲ ਨੂੰ ਜਲਦੀ ਬਣਾਉਣ ਅਤੇ ਹਸਪਤਾਲ ਦਾ ਜਲਦੀ ਤੋਂ ਜਲਦੀ ਉਦਘਾਟਨ ਕਰਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। 

Ad Position 22
No active advertisement
ਪਿਛਲੀ ਖ਼ਬਰ ਬਿਲਾਸਪੁਰ ਹਾਦਸਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਆਵਜ਼ੇ ਦਾ ਐਲਾਨ ਅਗਲੀ ਖ਼ਬਰ ਬਿਲਾਸਪੁਰ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 15, ਬਚਾਅ ਕਾਰਜ ਜਾਰੀ
Ad Position 24