11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹੈ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਚੌਥੇ ਪਾਤਿਸ਼ਾਹ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

Ad Position 21
No active advertisement
ਅਜੀਤ ਡੈਸਕ 08-10-2025

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਚੌਥੇ ਪਾਤਿਸ਼ਾਹ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਲੱਖਾਂ ਸੰਗਤਾਂ ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ, ਜਿਸ ਦੌਰਾਨ ਗੁਰੂ ਘਰ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤਾਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਰੀਬ 10 ਟਨ ਰੰਗ ਬਿਰੰਗੇ ਫੁੱਲਾਂ ਨਾਲ ਕੀਤੀ ਸਜਾਵਟ ਸੰਗਤਾਂ ਦਾ ਮਨ ਮੋਹ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼ਾਮ ਨੂੰ ਦੀਪਮਾਲਾ ਹੋਵੇਗੀ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵੀ ਸਜਾਏ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਹਵਾਈ ਸੈਨਾ ਦਾ ਅੱਜ ਸਥਾਪਨਾ ਦਿਵਸ : ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਰਾਜਸਥਾਨ: 2 ਘੰਟਿਆਂ ’ਚ ਫਟੇ 200 ਸਿਲੰਡਰ
Ad Position 24