12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਵੈਲਡਿੰਗ ਵਰਕਸ ਦੀ ਦੁਕਾਨ ਕਰਦੇ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਹਾਲਤ ਗੰਭੀਰ

ਗੱਗੋਮਾਹਲ, ਅਜਨਾਲਾ, 8 ਅਕਤੂਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਰਮਦਾਸ ਤੋਂ ਫਤਿਹਗੜ੍ਹ ਚੂੜੀਆਂ...

Ad Position 21
No active advertisement
ਅਜੀਤ ਡੈਸਕ 08-10-2025

ਗੱਗੋਮਾਹਲ, ਅਜਨਾਲਾ, 8 ਅਕਤੂਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਰਮਦਾਸ ਤੋਂ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਵੈਲਡਿੰਗ ਵਰਕਸ ਦੀ ਦੁਕਾਨ ਕਰਦੇ ਇਕ ਨੌਜਵਾਨ ਕੰਵਲਜੀਤ ਸਿੰਘ ਕੱਲੂ ਉਤੇ ਦੋ ਨੌਜਵਾਨਾਂ ਵਲੋਂ ਤਾਬੜਤੋੜ ਗੋਲੀਆਂ ਚਲਾਉਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕੰਵਲਜੀਤ ਸਿੰਘ ਕੱਲੂ ਉਤੇ ਕੁਝ ਮਹੀਨੇ ਪਹਿਲਾਂ ਵੀ ਜਾਨਲੇਵਾ ਹਮਲਾ ਹੋਇਆ ਸੀ ਪਰ ਉਦੋਂ ਉਹ ਵਾਲ-ਵਾਲ ਬਚ ਗਿਆ ਸੀ ਤੇ ਮੌਕੇ ਉਤੇ ਇਕੱਤਰ ਲੋਕਾਂ ਅਨੁਸਾਰ ਅੱਜ ਮੁੜ ਮੋਟਰਸਾਈਕਲ ਉਤੇ ਆਏ 2 ਨੌਜਵਾਨਾਂ ਵਲੋਂ ਉਸ ਉਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਰਮਦਾਸ ਦੀ ਪੁਲਸ ਵਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੀਨੂੰ ਢਿੱਲੋਂ ਤੇ ਯੁਵਰਾਜ ਹੰਸ ਰਾਜਵੀਰ ਜਵੰਦਾ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਾਹਰ ਆਏ
Ad Position 24