12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਪੰਜਾਬ ਦਾ ਔਸਤਨ ਤਾਪਮਾਨ ਆਮ ਨਾਲੋਂ ਰਿਹੈ 5 ਡਿਗਰੀ ਘੱਟ

ਚੰਡੀਗੜ੍ਹ, 9 ਅਕਤੂਬਰ- ਪੱਛਮੀ ਗੜਬੜੀ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਤਾਪਮਾਨ ’ਚ 5.3 ਡਿਗਰੀ ਦਾ ਵਾਧਾ ਹੋਇਆ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ....

Ad Position 21
No active advertisement
ਅਜੀਤ ਡੈਸਕ 09-10-2025

ਚੰਡੀਗੜ੍ਹ, 9 ਅਕਤੂਬਰ- ਪੱਛਮੀ ਗੜਬੜੀ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਤਾਪਮਾਨ ’ਚ 5.3 ਡਿਗਰੀ ਦਾ ਵਾਧਾ ਹੋਇਆ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.1 ਡਿਗਰੀ ਘੱਟ ਰਿਹਾ। ਮੌਸਮ ਵਿਚ ਇਹ ਤਬਦੀਲੀ ਹਾਲ ਹੀ ਵਿਚ ਹੋਈਆਂ ਬਾਰਿਸ਼ਾਂ ਅਤੇ ਪਹਾੜਾਂ ਵਿਚ ਬਰਫ਼ਬਾਰੀ ਕਾਰਨ ਹੈ। ਰਾਜ ਵਿਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਕਤੂਬਰ ਦੇ ਮਹੀਨੇ ਵਿਚ ਆਮ ਤੌਰ ’ਤੇ ਸਿਰਫ਼ 2.7 ਮਿਲੀਮੀਟਰ ਬਾਰਿਸ਼ ਹੁੰਦੀ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਵਿਚ ਰਾਜ ਵਿਚ ਔਸਤਨ 29.4 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ ਆਮ ਨਾਲੋਂ 988 ਪ੍ਰਤੀਸ਼ਤ ਵੱਧ ਹੈ। ਇਸ ਦੌਰਾਨ ਪਠਾਨਕੋਟ ਵਿਚ ਪਿਛਲੇ 24 ਘੰਟਿਆਂ ਵਿਚ 0.9 ਮਿਲੀਮੀਟਰ ਬਾਰਿਸ਼ ਹੋਈ ਹੈ।

ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਹਿਮਾਚਲ ਪ੍ਰਦੇਸ਼ ਵਿਚ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਨਤੀਜੇ ਵਜੋਂ ਪੰਜਾਬ ਵਿਚ ਤਾਪਮਾਨ ਵਿਚ ਬਹੁਤਾ ਬਦਲਾਅ ਨਹੀਂ ਆਵੇਗਾ ਅਤੇ ਤਾਪਮਾਨ ਆਮ ਨਾਲੋਂ ਥੋੜ੍ਹਾ ਘੱਟ ਰਹਿ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੀਸਨ ਮੈਡੀਕਲ ਦੇ ਮਾਲਕ ਐਸ. ਰੰਗਨਾਥਨ ਗ੍ਰਿਫ਼ਤਾਰ, ਖੰਘ ਦਾ ਸਿਰਪ ਪੀਣ ਨਾਲ ਹੋ ਗਈ ਸੀ ਕਈ ਬੱਚਿਆਂ ਦੀ ਮੌਤ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24