12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਨੂੰ ਮਿਲਣ ਲਈ ਜਲਦ ਹੀ ਪਹੁੰਚਣਗੇ ਨਾਇਬ ਸਿੰਘ ਸੈਣੀ

ਚੰਡੀਗੜ੍ਹ, 9 ਅਕਤੂਬਰ (ਕਪਿਲ ਵਧਵਾ) - ਮਰਹੂਮ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਤੇ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਨੂੰ ਮਿਲਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ...

Ad Position 21
No active advertisement
ਅਜੀਤ ਡੈਸਕ 09-10-2025

ਚੰਡੀਗੜ੍ਹ, 9 ਅਕਤੂਬਰ (ਕਪਿਲ ਵਧਵਾ) - ਮਰਹੂਮ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਤੇ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਨੂੰ ਮਿਲਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਦੇ ਸੈਕਟਰ-24 ਵਿਖੇ ਪਹੁੰਚਣ ਵਾਲੇ ਹਨ। ਜਦੋਂ ਤੋਂ ਸੂਤਰਾਂ ਦੇ ਹਵਾਲੇ ਤੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸੈਕਟਰ 24 ਵਿਖੇ ਆਉਣ ਬਾਰੇ ਜਾਣਕਾਰੀ ਮਿਲੀ ਹੈ। ਓਦੋਂ ਤੋਂ ਹੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਘਰ ਬਾਹਰ ਪੁਲਿਸ ਨੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਅਧਿਕਾਰੀਆਂ ਤੇ ਪਰਿਵਾਰ ਦੇ ਸੰਬੰਧੀਆਂ ਦੀ ਆਵਾਜਾਈ ਇੱਥੇ ਵੱਧ ਗਈ। ਸੂਤਰਾਂ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਦਿੱਲ੍ਹੀ ਤੋਂ ਚੰਡੀਗੜ੍ਹ ਹਵਾਈ ਅੱਡੇ ਵਿਖੇ ਵਾਪਿਸ ਪਰਤ ਚੁੱਕੇ ਹਨ ਅਤੇ ਕਿਸੇ ਵੀ ਵਕਤ ਓਹ ਸੈਕਟਰ-24 ਵਿਚਲੀ ਰਿਹਾਇਸ਼ ਵਿਖੇ ਪਹੁੰਚਣ ਸਕਦੇ ਹਨ।ਜ਼ਿਕਰਯੋਗ ਹੈ ਕਿ ਵਾਈ. ਪੀ. ਕੁਮਾਰ ਵਲੋਂ ਖੁਦਕੁਸ਼ੀ ਕੀਤੇ ਨੂੰ ਕਰੀਬ 48 ਘੰਟੇ ਬੀਤਣ ਵਾਲੇ ਹਨ, ਪਰ ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਅਜੇ ਨਹੀਂ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚੇ ਕਈ ਕਲਾਕਾਰ ਅਗਲੀ ਖ਼ਬਰ ਚੋਰਾਂ ਨੇ ਕਨਫੈਕਸ਼ਨਰੀ ਥੋਕ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
Ad Position 24