12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਵਿਧਾਇਕ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਖ਼ਾਰਜ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)-ਜਬਰ-ਜ਼ਨਾਹ ਦੇ ਕੇਸ ’ਚ ਰੂਪੋਸ਼ ਹੋਏ ਹਲਕਾ...

Ad Position 21
No active advertisement
ਅਜੀਤ ਡੈਸਕ 09-10-2025

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)-ਜਬਰ-ਜ਼ਨਾਹ ਦੇ ਕੇਸ ’ਚ ਰੂਪੋਸ਼ ਹੋਏ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਅੱਜ ਸਥਾਨਕ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਸੰਬੰਧੀ ਵਿਧਾਇਕ ਦੇ ਵਕੀਲ ਬੀ.ਐਸ. ਭੁੱਲਰ ਨੇ ਦਸਿਆ ਕਿ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਵਿਧਾਇਕ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਤਹਿਤ ਅੱਜ ਮਾਣਯੋਗ ਅਦਾਲਤ ਵਲੋਂ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਵਿਧਾਇਕ ਦੀ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕਰਨਗੇ। ਦੱਸਣਯੋਗ ਹੈ ਕਿ ਪਠਾਣਮਾਜਰਾ ਦੀ ਸਥਾਨਕ ਅਦਾਲਤ ’ਚ ਦੋ ਵਾਰ ਅਗਾਊਂ ਜ਼ਮਾਨਤ ਰੱਦ ਹੋ ਚੁੱਕੀ ਹੈ। ਸਵਾ ਮਹੀਨੇ ਤੋਂ ਪਠਾਣਮਾਜਰਾ ਫਰਾਰ ਚੱਲ ਰਹੇ ਹਨ ਤੇ ਹਾਲੇ ਤਕ ਪੁਲਿਸ ਨੂੰ ਉਨ੍ਹਾਂ ਦੀ ਕੋਈ ਭਿਣਕ ਨਹੀਂ ਲੱਗੀ ਹੈ।  

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ : ਭਾਰਤ ਦਾ ਸਕੋਰ ਦੱਖਣ ਅਫਰੀਕਾ ਖਿਲਾਫ 35 ਓਵਰਾਂ ਬਾਅਦ 130/6 ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ : ਭਾਰਤ ਦਾ ਸਕੋਰ ਦੱਖਣ ਅਫਰੀਕਾ ਖਿਲਾਫ 25 ਓਵਰਾਂ ਬਾਅਦ 100/5
Ad Position 24