12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਲੋਕ ਸਭਾ ਮੈਂਬਰ ਕੰਗ ਵਲੋਂ ਸਮੁੰਦੜਾ ਇਲਾਕੇ ਦੀਆਂ ਮੰਡੀਆਂ ਦਾ ਦੌਰਾ

ਸਮੁੰਦੜਾ (ਹੁਸ਼ਿਆਰਪੁਰ), 9 ਅਕਤੂਬਰ (ਤੀਰਥ ਸਿੰਘ ਰੱਕੜ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ...

Ad Position 21
No active advertisement
ਅਜੀਤ ਡੈਸਕ 09-10-2025

ਸਮੁੰਦੜਾ (ਹੁਸ਼ਿਆਰਪੁਰ), 9 ਅਕਤੂਬਰ (ਤੀਰਥ ਸਿੰਘ ਰੱਕੜ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਦਾਣਾ ਮੰਡੀ ਸਮੁੰਦੜਾ ਅਤੇ ਪਨਾਮ ਦਾ ਵਿਸ਼ੇਸ਼ ਦੌਰਾ ਕੀਤਾ ਗਿਆl ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸੰਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਸਮ ਦੀ ਖਰਾਬੀ ਨਾਲ ਨਮੀ ਵਿਚ ਹੋਏ ਵਾਧੇ ਨੂੰ ਲੈ ਕੇ ਵੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਢਿੱਲ ਦੇਣ ਸੰਬੰਧੀ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਬਲਦੀਪ ਸਿੰਘ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਚਰਨਜੀਤ ਸਿੰਘ ਚੰਨੀ ਸੰਗਠਨ ਇੰਚਾਰਜ, ਮੰਡੀਆਂ ਦੇ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨl 

Ad Position 22
No active advertisement
ਪਿਛਲੀ ਖ਼ਬਰ ਅਟਾਰੀ ਰੇਲਵੇ ਸਟੇਸ਼ਨ 'ਤੇ ਸੰਨੀ ਦਿਓਲ ਵਲੋਂ ਬਣਾਈ ਜਾ ਰਹੀ ਫਿਲਮ ਦੀ ਹੋਈ ਸ਼ੂਟਿੰਗ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ : ਭਾਰਤ ਦਾ ਸਕੋਰ ਦੱਖਣ ਅਫਰੀਕਾ ਖਿਲਾਫ 35 ਓਵਰਾਂ ਬਾਅਦ 130/6
Ad Position 24