12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਨਵ-ਨਿਯੁਕਤ ਡੀ. ਐਸ. ਪੀ. ਧਰੇਂਦਰ ਵਰਮਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ)-ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਬਤੌਰ ਡੀ.ਐਸ.ਪੀ. ਨਿਯੁਕਤ ਕੀਤੇ...

Ad Position 21
No active advertisement
ਅਜੀਤ ਡੈਸਕ 09-10-2025

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ)-ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਬਤੌਰ ਡੀ.ਐਸ.ਪੀ. ਨਿਯੁਕਤ ਕੀਤੇ ਗਏ ਏ.ਸੀ.ਪੀ. ਧੀਰੇਂਦਰ ਵਰਮਾ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਜਿਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉਪਰੰਤ ਨਵੇਂ ਡੀ.ਐਸ.ਪੀ. ਧੀਰੇਂਦਰ ਵਰਮਾ ਦਾ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਤਸਵੀਰ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ।

ਇਸ ਮੌਕੇ ਡੀ. ਐਸ. ਪੀ. ਧੀਰੇਂਦਰ ਵਰਮਾ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਵੱਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਾਲ ਇਸ ਸਮੇਂ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਇੰਸਪੈਕਟਰ ਸੋਨਮਦੀਪ ਕੌਰ, ਏ.ਐਸ.ਆਈ. ਬਿਸ਼ੰਬਰ ਸਿੰਘ, ਅਮਨਪ੍ਰੀਤ ਸਿੰਘ ਬੂਲੇ, ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਗਿਆਨੀ ਹਰਜਿੰਦਰ ਸਿੰਘ ਗ੍ਰੰਥੀ, ਸੁਖਜਿੰਦਰ ਸਿੰਘ ਭਗਤਪੁਰ ਆਦਿ ਹਾਜ਼ਰ ਸਨ।  

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ : ਭਾਰਤ ਨੇ ਦੱਖਣ ਅਫਰੀਕਾ ਨੂੰ ਦਿੱਤਾ 252 ਦੌੜਾਂ ਦਾ ਟੀਚਾ ਅਗਲੀ ਖ਼ਬਰ ਅਟਾਰੀ ਰੇਲਵੇ ਸਟੇਸ਼ਨ 'ਤੇ ਸੰਨੀ ਦਿਓਲ ਵਲੋਂ ਬਣਾਈ ਜਾ ਰਹੀ ਫਿਲਮ ਦੀ ਹੋਈ ਸ਼ੂਟਿੰਗ
Ad Position 24