12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਧਮਾਕਿਆਂ ਨਾਲ ਕੰਬਿਆ ਅਫ਼ਗਾਨਿਸਤਾਨ

ਕਾਬੁਲ, 10 ਅਕਤੂਬਰ- ਬੀਤੀ ਦੇਰ ਰਾਤ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਕਈ ਧਮਾਕੇ ਸੁਣਾਈ ਦਿੱਤੇ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਧਮਾਕਾ ਅਬਦੁਲ ਹੱਕ ਸਕੁਏਅਰ ਦੇ....

Ad Position 21
No active advertisement
ਅਜੀਤ ਡੈਸਕ 10-10-2025

ਕਾਬੁਲ, 10 ਅਕਤੂਬਰ- ਬੀਤੀ ਦੇਰ ਰਾਤ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਕਈ ਧਮਾਕੇ ਸੁਣਾਈ ਦਿੱਤੇ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਧਮਾਕਾ ਅਬਦੁਲ ਹੱਕ ਸਕੁਏਅਰ ਦੇ ਨੇੜੇ ਹੋਇਆ, ਜਿਥੇ ਇਕ ਲੈਂਡ ਕਰੂਜ਼ਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਅਬਦੁਲ ਹੱਕ ਸਕੁਏਅਰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਇਲਾਕੇ ਵਿਚ ਵੱਡਾ ਟ੍ਰੈਫ਼ਿਕ ਜਾਮ ਹੋ ਗਿਆ।

ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਟਵਿੱਟਰ ’ਤੇ ਕਿਹਾ ਕਿ ਕਾਬੁਲ ਸ਼ਹਿਰ ਵਿਚ ਇਕ ਧਮਾਕਾ ਸੁਣਾਈ ਦਿੱਤਾ ਗਿਆ ਹੈ, ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਜਾਂਚ ਚੱਲ ਰਹੀ ਹੈ ਅਤੇ ਅਜੇ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਹ ਘਟਨਾ ਉਸੇ ਸਮੇਂ ਵਾਪਰੀ ਜਦੋਂ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਭਾਰਤ ਦੇ ਦੌਰੇ ’ਤੇ ਨਵੀਂ ਦਿੱਲੀ ਪਹੁੰਚੇ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵਿੱਟਰ ’ਤੇ ਲਿਖਿਆ ਕਿ ਉਨ੍ਹਾਂ ਤੋਂ ਭਾਰਤ ਅਤੇ ਅਫ਼ਗਾਨਿਸਤਾਨ ਵਿਚਕਾਰ ਦੁਵੱਲੇ ਸੰਬੰਧਾਂ ਅਤੇ ਖ਼ੇਤਰੀ ਮੁੱਦਿਆਂ ’ਤੇ ਚਰਚਾ ਕਰਨ ਦੀ ਉਮੀਦ ਹੈ। ਮੁਤਾਕੀ ਦਾ ਦੌਰਾ ਜੋ ਕਿ 9 ਤੋਂ 16 ਅਕਤੂਬਰ ਤੱਕ ਨਿਰਧਾਰਤ ਹੈ, ਤਾਲਿਬਾਨ ਦੇ ਕੰਟਰੋਲ ਸੰਭਾਲਣ ਤੋਂ ਬਾਅਦ ਕਾਬੁਲ ਤੋਂ ਨਵੀਂ ਦਿੱਲੀ ਦਾ ਪਹਿਲਾ ਉੱਚ-ਪੱਧਰੀ ਦੌਰਾ ਹੈ। ਇਸ ਸਮੇਂ ਦੌਰਾਨ ਉਹ ਆਪਣੇ ਭਾਰਤੀ ਹਮਰੁਤਬਾ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਸੰਬੰਧਾਂ ਨੂੰ ਵਧਾਉਣ ਅਤੇ ਖੇਤਰੀ ਸਹਿਯੋਗ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਫ਼ਿਲੀਪੀਨਜ਼ ’ਚ ਆਇਆ 7.6 ਤੀਬਰਤਾ ਦਾ ਭੁਚਾਲ ਅਗਲੀ ਖ਼ਬਰ ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ, ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
Ad Position 24