12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਸੁਪਰੀਮ ਕੋਰਟ ਅੱਜ ਕਰੇਗੀ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ’ਤੇ ਸਥਾਈ ਪਾਬੰਦੀ ਹਟਾਉਣ ਸੰਬੰਧੀ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 10 ਅਕਤੂਬਰ- ਸੁਪਰੀਮ ਕੋਰਟ ਅੱਜ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ’ਤੇ ਸਥਾਈ ਪਾਬੰਦੀ ਹਟਾਉਣ ਸੰਬੰਧੀ ਮਾਮਲੇ ਦੀ ਸੁਣਵਾਈ ਕਰੇਗੀ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ..

Ad Position 21
No active advertisement
ਅਜੀਤ ਡੈਸਕ 10-10-2025

ਨਵੀਂ ਦਿੱਲੀ, 10 ਅਕਤੂਬਰ- ਸੁਪਰੀਮ ਕੋਰਟ ਅੱਜ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ’ਤੇ ਸਥਾਈ ਪਾਬੰਦੀ ਹਟਾਉਣ ਸੰਬੰਧੀ ਮਾਮਲੇ ਦੀ ਸੁਣਵਾਈ ਕਰੇਗੀ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਅਦਾਲਤ ਤੋਂ ਸਮਾਂ ਮੰਗਿਆ ਸੀ। ਕੇਂਦਰ ਸਰਕਾਰ ਨੇ ਕਿਹਾ ਕਿ ਉਹ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇਕ ਰਿਪੋਰਟ ਪੇਸ਼ ਕਰੇਗੀ।

ਇਸ ਤੋਂ ਪਹਿਲਾਂ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਨੈਸ਼ਨਲ ਇਨਵਾਇਰਮੈਂਟਲ ਇੰਜੀਨੀਅਰਿੰਗ ਰਿਸਰਚ ਇੰਸਟੀਚਿਊਟ ਅਤੇ ਪੈਟਰੋਲੀਅਮ ਐਂਡ ਐਕਸਪਲੋਸਿਵ ਸੇਫਟੀ ਆਰਗੇਨਾਈਜ਼ੇਸ਼ਨ ਦੁਆਰਾ ਪ੍ਰਮਾਣਿਤ ਹਰੇ ਪਟਾਕਿਆਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਸੀ, ਪਰ ਇਹ ਸ਼ਰਤ ਰੱਖੀ ਸੀ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨ੍ਹਾਂ ਉਨ੍ਹਾਂ ਨੂੰ ਐਨ.ਸੀ.ਆਰ. ਵਿਚ ਨਹੀਂ ਵੇਚਿਆ ਜਾਵੇਗਾ।

ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪਟਾਕੇ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਬਲਬੀਰ ਸਿੰਘ ਨੇ ਦੀਵਾਲੀ ਤੋਂ ਪਹਿਲਾਂ ਸੁਣਵਾਈ ਦੀ ਬੇਨਤੀ ਕੀਤੀ ਸੀ।

26 ਸਤੰਬਰ ਨੂੰ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪਟਾਕਿਆਂ ’ਤੇ ਪੂਰੀ ਪਾਬੰਦੀ ਨਾ ਤਾਂ ਸੰਭਵ ਹੈ ਅਤੇ ਨਾ ਹੀ ਉਚਿਤ ਹੈ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਦਿੱਲੀ ਸਰਕਾਰ ਅਤੇ ਪਟਾਕਿਆਂ ਦੇ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਚਰਚਾ ਕਰੇ ਅਤੇ ਪਟਾਕਿਆਂ ’ਤੇ ਪੂਰੀ ਪਾਬੰਦੀ ਨੂੰ ਸੋਧਣ ਦਾ ਪ੍ਰਸਤਾਵ ਪੇਸ਼ ਕਰੇ। ਉਨ੍ਹਾਂ ਨੂੰ ਇਕ ਅਜਿਹਾ ਵਿਹਾਰਕ ਹੱਲ ਕੱਢਣਾ ਚਾਹੀਦਾ ਹੈ, ਜੋ ਸਾਰਿਆਂ ਨੂੰ ਸਵੀਕਾਰ ਹੋਵੇ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਮਿਸ਼ਨ ਨੇ ਐਸ.ਐਚ.ਓ. ਭੂਸ਼ਣ ਕੁਮਾਰ ਮਾਮਲੇ ’ਚ ਐਸ.ਐਸ.ਪੀ. ਨੂੰ ਕੀਤਾ ਨੋਟਿਸ ਜਾਰੀ ਅਗਲੀ ਖ਼ਬਰ ਫ਼ਿਲੀਪੀਨਜ਼ ’ਚ ਆਇਆ 7.6 ਤੀਬਰਤਾ ਦਾ ਭੁਚਾਲ
Ad Position 24