12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

‘ਆਪ’ ਉਮੀਦਵਾਰ ਰਜਿੰਦਰ ਗੁਪਤਾ ਨੇ ਰਾਜ ਸਭਾ ਉਮੀਦਵਾਰ ਵਜੋਂ ਭਰੇ ਨਾਮਜ਼ਦਗੀ ਪੱਤਰ

ਚੰਡੀਗੜ੍ਹ, 10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 10-10-2025

ਚੰਡੀਗੜ੍ਹ, 10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੀਵ ਅਰੋੜਾ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਗੁਪਤਾ ਰਾਜ ਸਭਾ ਵਿਚ ਪੰਜਾਬ ਦੀ ਆਵਾਜ਼ ਜ਼ਰੂਰ ਬੁਲੰਦ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਬਹੁਮਤ ਨੂੰ ਦੇਖਦੇ ਹੋਏ, ਰਜਿੰਦਰ ਗੁਪਤਾ ਦੀ ਜਿੱਤ ਯਕੀਨੀ ਹੈ। ਉਹ ਅਸ਼ੋਕ ਮਿੱਤਲ, ਸੰਜੀਵ ਅਰੋੜਾ ਅਤੇ ਵਿਕਰਮਜੀਤ ਸਾਹਨੀ ਤੋਂ ਬਾਅਦ ਰਾਜ ਸਭਾ ਲਈ ਚੁਣੇ ਜਾਣ ਵਾਲੇ ਪੰਜਾਬ ਵਿਚ ‘ਆਪ’ ਦੇ ਚੌਥੇ ਕਾਰੋਬਾਰੀ ਹੋਣਗੇ।

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 13 ਅਕਤੂਬਰ ਹੈ। ਜਾਂਚ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਿੰਗ 24 ਅਕਤੂਬਰ ਨੂੰ ਹੋਵੇਗੀ, ਅਤੇ ਗਿਣਤੀ ਉਸੇ ਸ਼ਾਮ ਨੂੰ ਹੋਵੇਗੀ।

ਵਿਰੋਧੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਅਜੇ ਤੱਕ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ ਅਤੇ ਨਾ ਹੀ ਚੋਣਾਂ ਲੜਨ ਬਾਰੇ ਕੋਈ ਫੈਸਲਾ ਲਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਸੰਗਰੂਰ 'ਚ ਬਲਾਕ ਪੱਧਰੀ ਪਸ਼ੂ ਦੁੱਧ ਚੁਆਈ ਮੁਕਾਬਲੇ 13 ਤੋਂ ਹੋਣਗੇ ਸ਼ੁਰੂ ਅਗਲੀ ਖ਼ਬਰ ਨਵਜੋਤ ਸਿੰਘ ਸਿੱਧੂ ਨੇ ਕੀਤੀ ਪਿ੍ਅੰਕਾ ਗਾਂਧੀ ਨਾਲ ਮੁਲਾਕਾਤ
Ad Position 24