12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

15 ਅਕਤੂਬਰ ਨੂੰ ਸਮੁੱਚੇ ਦੇਸ਼ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ - ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਔਜਲਾ)-15 ਅਕਤੂਬਰ ਨੂੰ ਸਮੁੱਚੇ ਦੇਸ਼ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਉਤੇ...

Ad Position 21
No active advertisement
ਅਜੀਤ ਡੈਸਕ 10-10-2025

ਚੰਡੀਗੜ੍ਹ, 10 ਅਕਤੂਬਰ (ਅਜਾਇਬ ਔਜਲਾ)-15 ਅਕਤੂਬਰ ਨੂੰ ਸਮੁੱਚੇ ਦੇਸ਼ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਉਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ। ਇਹ ਪ੍ਰਗਟਾਵਾ ਅੱਜ ਇਥੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂਆਂ ਨੇ ਇਸ ਤੋਂ ਪਹਿਲਾਂ ਮੀਟਿੰਗ ਕਰਦਿਆਂ ਕਈ ਤਰ੍ਹਾਂ ਦੇ ਫੈਸਲੇ ਲਏ। ਇਸੇ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਇਹ ਵੀ ਕਿਹਾ ਕਿ ਐਮ.ਐਸ. ਪੀ. ਗਾਰੰਟੀ ਕਾਨੂੰਨ ਸਾਡੀ ਪਹਿਲੀ ਮੰਗ ਦੇ ਨਾਲ- ਨਾਲ ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ, ਸਮੁੱਚੇ ਕਿਸਾਨੀ ਕਰਜ਼ੇ ਨੂੰ ਮਾਫ ਕਰਨਾ ਆਦਿ ਮੰਗਾਂ ਪ੍ਰਤੀ ਨਿਰੰਤਰ ਸੰਘਰਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਉਤੇ ਆਧਾਰਿਤ ਉਹ ਸਮੁੱਚੀ ਏਕਤਾ ਚਾਹੁੰਦੇ ਹਨ। ਡੱਲੇਵਾਲ ਨੇ ਕਿਹਾ ਕਿ ਹਾਲਾਤ ਮੰਗ ਕਰਦੇ ਹਨ ਕਿ ਕਿਸਾਨਾਂ ਵਿਚ ਆਪਸੀ ਏਕਤਾ ਹੋਣੀ ਚਾਹੀਦੀ ਹੈ। 

Ad Position 22
No active advertisement
ਪਿਛਲੀ ਖ਼ਬਰ ਟਾਂਡਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 3 ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਪੰਜ ਤੱਤਾਂ ਵਿਚ ਵਿਲੀਨ ਹੋਏ ਵਰਿੰਦਰ ਸਿੰਘ ਘੁੰਮਣ
Ad Position 24