12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਫੋਰਟਿਸ ਹਸਪਤਾਲ ਅੰਮ੍ਰਿਤਸਰ ਦਾ ਵੱਡਾ ਬਿਆਨ

ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)-ਫੋਰਟਿਸ ਹਸਪਤਾਲ ਅੰਮ੍ਰਿਤਸਰ ਦਾ ਵੱਡਾ ਬਿਆਨ ਸਾਹਮਣੇ...

Ad Position 21
No active advertisement
ਅਜੀਤ ਡੈਸਕ 10-10-2025

ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)-ਫੋਰਟਿਸ ਹਸਪਤਾਲ ਅੰਮ੍ਰਿਤਸਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਉਪਰੰਤ ਸਥਾਨਕ ਅਸਕਾਰਟ ਫੋਰਟਿਸ ਹਸਪਤਾਲ ਵਲੋਂ ਆਪਣਾ ਪੱਖ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਵਰਿੰਦਰ ਘੁੰਮਣ ਦੇ ਸੱਜੇ ਮੋਢੇ ਦਾ ਆਪਰੇਸ਼ਨ ਸਫਲਤਾ ਪੂਰਵਕ ਹੋਇਆ ਸੀ ਜਦੋਂਕਿ ਬਾਅਦ ਵਿਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਤ ਹੋਇਆ ਅਤੇ ਬੀਤੇ ਦਿਨ 5:30 ਦੇ ਕਰੀਬ ਉਨ੍ਹਾਂ ਦੀ ਮੌਤ ਹੋ ਗਈ। ਮਾਹਿਰ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਬਚਾਉਣ ਲਈ ਬਹੁਤ ਯਤਨ ਕੀਤੇ ਗਏ। ਦੁਪਹਿਰ ਕਰੀਬ 3 ਵਜੇ ਤੱਕ ਸਰਜਰੀ ਪੂਰੀ ਹੋਈ। ਸਰਜਰੀ ਹੋਣ ਤਕ ਉਹ ਬਿਲਕੁਲ ਠੀਕ ਸਨ। ਸਰਜਰੀ ਸਮੇਂ ਹਾਰਟ ਰੇਟ ਬਿਲਕੁਲ ਨਾਰਮਲ ਸੀ।

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਮੰਡ ਬਾਊਪੁਰ ਵਿਖੇ ਰਾਹਤ ਸਮੱਗਰੀ ਲੈ ਕੇ ਪੁੱਜੀ 'ਅਜੀਤ' ਟੀਮ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ. ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ
Ad Position 24