13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ...

Ad Position 21
No active advertisement
ਅਜੀਤ ਡੈਸਕ 12-10-2025

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਤੀਜੇ ਦਿਨ ਦੇ ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਵੈਸਟਇੰਡੀਜ਼ 217/8 ਅਗਲੀ ਖ਼ਬਰ ਪੱਛਮੀ ਬੰਗਾਲ : ਦੁਰਗਾਪੁਰ ਸਮੂਹਿਕ ਜਬਰ ਜਨਾਹ ਮਾਮਲਾ: ਪੁਲਿਸ ਵਲੋਂ ਤਿੰਨ ਮੁਲਜ਼ਮ ਗ੍ਰਿਫ਼ਤਾਰ
Ad Position 24