13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਬੰਬੀਹਾਂ ਗੈਂਗ ਦੇ 2 ਨੌਜਵਾਨ 6 ਪਿਸਤੌਲ ਸਮੇਤ ਗ੍ਰਿਫ਼ਤਾਰ

ਬਰਨਾਲਾ/ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਪੁਲਿਸ ਨੇ ਬੰਬੀਹਾਂ ਗਰੁੱਪ ਨਾਲ ਸੰਬੰਧਿਤ 2 ਨੌਜਵਾਨਾਂ ਨੂੰ 6 ਪਿਸਤੌਲ ਸਮੇਤ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ਼ ...

Ad Position 21
No active advertisement
ਅਜੀਤ ਡੈਸਕ 12-10-2025

ਬਰਨਾਲਾ/ਰੂੜੇਕੇ ਕਲਾਂ, 12 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਪੁਲਿਸ ਨੇ ਬੰਬੀਹਾਂ ਗਰੁੱਪ ਨਾਲ ਸੰਬੰਧਿਤ 2 ਨੌਜਵਾਨਾਂ ਨੂੰ 6 ਪਿਸਤੌਲ ਸਮੇਤ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ਼ ਦੇ ਇੰਸਪੈਕਟਰ ਵਿਕਰਮ ਅਤੇ ਸੀ.ਆਈ.ਏ ਸਟਾਫ਼ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਪੁਲਿਸ ਅਤੇ ਏ.ਡੀ.ਜੀ.ਪੀ. ਪਮੋਦ ਬਾਠ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ–ਬਠਿੰਡਾ ਮੁੱਖ ਸੜਕ ’ਤੇ ਪਿੰਡ ਧੌਲਾ ਤੋਂ ਦਵਿੰਦਰ ਬੰਬੀਹਾ ਗੈਂਗ ਦੇ 2 ਕਾਰਕੁਨਾਂ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸੇਖਰ ਵਾਸੀ ਕੈਂਥਲ ਹਰਿਆਣਾ ਨੂੰ 6 ਪਿਸਤੌਲ ਤੇ 19 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਨੌਜਵਾਨਾਂ ਤੋਂ ਮਾਰੂਤੀ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ, ਜਿਸ ਦੀ ਉਹ ਵਰਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰੀ ਕਰਨ ਲਈ ਕਰਦੇ ਸਨ।

ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗ ਦੇ ਨੌਜਵਾਨ ਵਿਦੇਸਾਂ ’ਚ ਬੈਠੇ ਵਿਆਕਤੀਆਂ ਦੇ ਇਸ਼ਾਰਿਆਂ ’ਤੇ ਸੂਬੇ ਵਿਚ ਅਪਰਾਧਾਂ ਨੂੰ ਅੰਜ਼ਾਮ ਦੇਣ ਲਈ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਏ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਪਹਿਲਾ ਵੀ ਅਸਲ੍ਹਾ ਐਕਟ ਨਾਲ ਸੰਬੰਧਿਤ ਮਾਮਲੇ ਦਰਜ ਹਨ। ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਟੀਮਾਂ ਵਲੋਂ ਅਗਲੇਰੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ 2025 - ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਪੂਰੀ ਟੀਮ 48.5 ਓਵਰਾਂ 'ਚ 330 ਦੌੜਾ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਤੀਜੇ ਦਿਨ ਦੇ ਖੇਡ ਸਮਾਪਤ ਹੋਣ ਤਕ ਦੂਜੀ ਪਾਰੀ 'ਚ ਵੈਸਟਇੰਡੀਜ਼ 173/2
Ad Position 24