13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਜਗਦੀਪ ਸਿੰਘ ਚੀਮਾ ਨੇ ਛੱਡੀ ਪਾਰਟੀ, ਅੱਜ ਭਾਜਪਾ 'ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਰਹੇ....

Ad Position 21
No active advertisement
ਅਜੀਤ ਡੈਸਕ 13-10-2025

ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਿਲ ਕਰਨ ਵਾਲੇ ਹਨ।

ਜਗਦੀਪ ਸਿੰਘ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਜਨੀਤੀ 'ਚ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਨੇ 2012 ਅਤੇ 2022 ਦੀਆਂ ਚੋਣਾਂ ਵੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੜੀਆਂ ਸਨ।


ਜਗਦੀਪ ਸਿੰਘ ਚੀਮਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿਚ ਸ਼ਾਮਿਲ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ।

 

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਸ਼ੁਰੂਆਤ ਅਗਲੀ ਖ਼ਬਰ ਅੱਜ ਦੁਪਹਿਰ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ
Ad Position 24