13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

69ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ : ਕਬੱਡੀ ਨੈਸ਼ਨਲ ਸਟਾਈਲ 19 ਸਾਲ 'ਚ 12 ਟੀਮਾਂ ਨਾਕਆਊਟ ਪੁੱਜੀਆਂ

ਨਵਾਂਸ਼ਹਿਰ/ਪੋਜੇਵਾਲ ਸਰਾਂ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ...

Ad Position 21
No active advertisement
ਅਜੀਤ ਡੈਸਕ 13-10-2025

ਨਵਾਂਸ਼ਹਿਰ/ਪੋਜੇਵਾਲ ਸਰਾਂ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਲਖਵੀਰ ਸਿੰਘ ਦੀ ਅਗਵਾਈ ਵਿਚ ਨਵਾਂਸ਼ਹਿਰ ਵਿਖੇ ਚੱਲ ਰਿਹਾ ਹੈ। ਇਸ ਰਾਜ ਪੱਧਰੀ ਟੂਰਨਾਮੈਂਟ ਦੌਰਾਨ ਲੀਗ ਮੁਕਾਬਲੇ ਅੱਜ ਖਤਮ ਹੋ ਗਏ ਤੇ 12 ਟੀਮਾਂ ਨਾਕਆਊਟ ਦੌਰ ਵਿਚ ਪਹੁੰਚ ਗਈਆਂ। ਪੂਲ-ਏ ਵਿਚੋਂ ਫਾਜ਼ਿਲਕਾ, ਤਰਨਤਾਰਨ, ਪੂਲ ਬੀ ਵਿਚ ਪਟਿਆਲਾ ਅਤੇ ਫਰੀਦਕੋਟ, ਪੂਲ ਸੀ ਵਿਚੋਂ ਫਿਰੋਜ਼ਪੁਰ ਅਤੇ ਸੰਗਰੂਰ, ਪੂਲ ਡੀ ਵਿਚੋਂ ਰੂਪਨਗਰ ਅਤੇ ਹੁਸ਼ਿਆਰਪੁਰ, ਪੂਲ-ਈ ਵਿਚੋਂ ਐਸ.ਏ.ਐਸ. ਨਗਰ ਅਤੇ ਕਪੂਰਥਲਾ, ਪੂਲ ਐਫ ਵਿਚੋਂ ਬਠਿੰਡਾ ਅਤੇ ਅੰਮ੍ਰਿਤਸਰ ਜ਼ਿਲ੍ਹੇ ਨਾਕਆਊਟ ਦੌਰ ਵਿਚ ਪਹੁੰਚੇ ਹਨ। ਨਾਕਆਊਟ ਦੇ ਮੁਕਾਬਲੇ ਅੱਜ ਇਨਡੋਰ ਸਟੇਡੀਅਮ ਭੰਗਲ ਕਲਾਂ ਵਿਖੇ ਹੋਣਗੇ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਤਾਇਨਾਤ ਹੋਮਗਾਰਡ ਦੇ ਜਵਾਨ ਦੀ ਭੇਤਭਰੀ ਹਾਲਤ 'ਚ ਮੌਤ ਅਗਲੀ ਖ਼ਬਰ ਹਰਿਆਣਾ ਸਿੱਖ ਗੁ. ਪ੍ਰਬੰਧਕ ਕਮੇਟੀ ਦੀ 9 ਮੈਂਬਰੀ ਕਮੇਟੀ ਦਾ ਫੈਸਲਾ, ਕਮੇਟੀ ਦੇ ਮੁਖੀ ਜਥੇ. ਝੀਂਡਾ ਹੀ ਰਹਿਣਗੇ
Ad Position 24