13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਸੱਸ ਦੀ ਮੌਤ, ਨੂੰਹ ਜ਼ਖ਼ਮੀ

ਕਪੂਰਥਲਾ, 13 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਚੌਧਰੀਆਂ ਨੇੜੇ ਅਣਪਛਾਤੇ ਵਾਹਨ ਵਲੋਂ ਸਕੂਟਰੀ ਨੂੰ ਟੱਕਰ ਮਾਰੇ ਜਾਣ ਕਾਰਨ ਸੱਸ ਤੇ ਨੂੰਹ ਦੋਵੇਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਰਾਹਗੀਰਾਂ ਨੇ ...

Ad Position 21
No active advertisement
ਅਜੀਤ ਡੈਸਕ 13-10-2025

ਕਪੂਰਥਲਾ, 13 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਚੌਧਰੀਆਂ ਨੇੜੇ ਅਣਪਛਾਤੇ ਵਾਹਨ ਵਲੋਂ ਸਕੂਟਰੀ ਨੂੰ ਟੱਕਰ ਮਾਰੇ ਜਾਣ ਕਾਰਨ ਸੱਸ ਤੇ ਨੂੰਹ ਦੋਵੇਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਰਾਹਗੀਰਾਂ ਨੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਸੱਸ ਦੀ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਜੋਤੀ ਪਤਨੀ ਹਰਮਨ ਵਾਸੀ ਹੁਸੈਨਪੁਰ ਨੇ ਦੱਸਿਆ ਕਿ ਉਹ ਆਪਣੀ ਸੱਸ ਬੀਰੋ ਪਤਨੀ ਜੋਗਿੰਦਰ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਹੁਸੈਨਪੁਰ ਵੱਲ ਨੂੰ ਆ ਰਹੇ ਸੀ, ਜਦੋਂ ਉਹ ਤਲਵੰਡੀ ਨੇੜੇ ਤੇਲ ਪਵਾਉਣ ਵਾਸਤੇ ਰੁਕੇ ਤਾਂ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਦੀ ਸਕੂਟਰੀ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਵਿਚ ਉਹ ਦੋਵੇਂ ਜ਼ਖਮੀ ਹੋ ਗਈਆਂ|

ਜਿਨ੍ਹਾਂ ਨੂੰ ਰਾਹਗੀਰਾਂ ਨੇ ਪਹਿਲਾਂ ਮੁੱਢਲਾ ਸਿਹਤ ਕੇਂਦਰ ਟਿੱਬਾ ਵਿਖੇ ਦਾਖ਼ਲ ਕਰਵਾਇਆ | ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜਿੱਥੇ ਉਨ੍ਹਾਂ ਦੀ ਸੱਸ ਦੀ ਹਾਲਤ ਗੰਭੀਰ ਦੇਖਦਿਆਂ ਡਿਊਟੀ ਡਾ. ਵਿਜੇ ਵਲੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ, ਜਦੋਂ ਉਸ ਦੀ ਸੱਸ ਨੂੰ ਲਿਜਾਣ ਲੱਗੇ ਤਾਂ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜੈਸ਼ੰਕਰ ਨੇ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਮਾਜਵਾਦੀ ਪਾਰਟੀ ਨੇ "ਬੁਰਕਾ ਪਹਿਨੇ ਵੋਟਰਾਂ ਦੀ ਪਛਾਣ ਦੀ ਪੁਸ਼ਟੀ ਲਈ ਚੋਣ ਕਮਿਸ਼ਨ ਦੇ ਨਿਰਦੇਸ਼" ਵਾਪਸ ਲੈਣ ਦੀ ਕੀਤੀ...
Ad Position 24