14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ ਹਨ। ਹਰਿਆਣਾ ਦੇ ਆਈ.ਪੀ.ਐਸ....

Ad Position 21
No active advertisement
ਅਜੀਤ ਡੈਸਕ 14-10-2025

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ ਹਨ। ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਜਿਨ੍ਹਾਂ ਵਲੋਂ ਜਾਤੀ ਭੇਦ ਭਾਵ ਦੇ ਚਲਦਿਆਂ ਖੁਦਕੁਸ਼ੀ ਕਰ ਲਈ ਗਈ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਰਾਹੁਲ ਗਾਂਧੀ ਉਹਨਾਂ ਦੇ ਘਰ ਸੈਕਟਰ 24 ਵਿਖੇ ਪਹੁੰਚ ਚੁੱਕੇ ਹਨ।

 

ਭੁਪਿੰਦਰ ਸਿੰਘ ਹੁੱਡਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦਾ ਸਵਾਗਤ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਹਵਾਈ ਅੱਡੇ ਤੋਂ ਰਾਹੁਲ ਸਿੱਧੇ ਸੈਕਟਰ 24 ਦੇ ਏ.ਡੀ.ਜੀ.ਪੀ. ਨਿਵਾਸ ਵੱਲ ਚਲੇ ਗਏ। ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਹੁੱਡਾ ਅਤੇ ਰਾਓ ਨਰਿੰਦਰ ਵੀ ਮੌਜੂਦ ਸਨ। ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਸਿੱਧੇ ਹਵਾਈ ਅੱਡੇ ਵੱਲ ਜਾਣਗੇ।


ਦੱਸ ਦੇਈਏ ਕਿ 7 ਅਕਤੂਬਰ ਨੂੰ ਆਈ.ਪੀ.ਐਸ. ਵਾਈ ਪੂਰਨ ਕੁਮਾਰ ਨੇ ਆਪਣੇ ਘਰ ਵਿਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।

Ad Position 22
No active advertisement
ਪਿਛਲੀ ਖ਼ਬਰ ਸੜਕ ’ਤੇ ਖੜੀ ਖ਼ਰਾਬ ਗੱਡੀ ਨਾਲ ਬੱਸ ਦੀ ਭਿਆਨਕ ਟੱਕਰ ਅਗਲੀ ਖ਼ਬਰ ਦਿੱਲੀ ਟੈਸਟ 'ਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਵੈਸਟਇੰਡੀਜ਼ ਨੂੰ, 2-0 ਨਾਲ ਜਿੱਤੀ ਲੜੀ
Ad Position 24