14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਮੋਟਰਸਾਈਕਲ ਨੂੰ ਅਣ-ਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ

ਫਗਵਾੜਾ, (ਕਪੂਰਥਲਾ), 14 (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਚੜ੍ਹਦੀ ਸਵੇਰ ਬਸ ਸਟੈਂਡ ਪੁਲ ਉੱਪਰ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਕਰੀਬ ਅੱਠ ਸਾਲ...

Ad Position 21
No active advertisement
ਅਜੀਤ ਡੈਸਕ 14-10-2025

ਫਗਵਾੜਾ, (ਕਪੂਰਥਲਾ), 14 (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਚੜ੍ਹਦੀ ਸਵੇਰ ਬਸ ਸਟੈਂਡ ਪੁਲ ਉੱਪਰ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਸਾਰੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ 108 ਐਂਬੂਲੇਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬਸ ਸਟੈਂਡ ਕੋਲ ਉੱਪਰ ਕੋਈ ਹਾਦਸਾ ਹੋਇਆ ਹੈ, ਇਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸੜਕ ’ਤੇ ਇੱਕ ਬੱਚਾ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਮ੍ਰਿਤਕ ਦੀ ਪਹਿਚਾਣ ਰਣਵੀਰ ਵਜੋਂ ਹੋਈ ਹੈ ਜੋ ਕਿ ਆਪਣੇ ਮਾਤਾ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਉਸ ਦੌਰਾਨ ਕਿਸੇ ਅਣ-ਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਸ. ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਹੀਂ ਕੀਤਾ ਵਾਅਦਾ ਪੂਰਾ- ਰਾਹੁਲ ਗਾਂਧੀ ਅਗਲੀ ਖ਼ਬਰ ਸੜਕ ’ਤੇ ਖੜੀ ਖ਼ਰਾਬ ਗੱਡੀ ਨਾਲ ਬੱਸ ਦੀ ਭਿਆਨਕ ਟੱਕਰ
Ad Position 24