14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਜੱਦੀ ਜ਼ਮੀਨ ਵਿਵਾਦ: ਗੁਰਭੇਜ ਖ਼ੁਦਕੁਸ਼ੀ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀਆਂ ਲਈ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਸੜਕ ਜਾਮ

ਮੰਡੀ ਕਿੱਲਿਆਂਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਜੱਦੀ ਜ਼ਮੀਨ ਦੇ ਵਿਵਾਦ ਕਾਰਨ ਪਿੰਡ ਕਿੱਲਿਆਂਵਾਲੀ ਦੇ ਗੁਰਭੇਜ ਸਿੰਘ ਭਾਟੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਮੁਲਜ਼ਮਾਂ ਦੀ....

Ad Position 21
No active advertisement
ਅਜੀਤ ਡੈਸਕ 14-10-2025

ਮੰਡੀ ਕਿੱਲਿਆਂਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਜੱਦੀ ਜ਼ਮੀਨ ਦੇ ਵਿਵਾਦ ਕਾਰਨ ਪਿੰਡ ਕਿੱਲਿਆਂਵਾਲੀ ਦੇ ਗੁਰਭੇਜ ਸਿੰਘ ਭਾਟੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਕੌਮੀ ਸ਼ਾਹਰਾਹ (ਡੱਬਵਾਲੀ-ਮਲੋਟ ਰੋਡ) ’ਤੇ ਇੰਟਰਸਟੇਟ ਪੁਲਿਸ ਨਾਕੇ ਸਾਹਮਣੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵਲੋਂ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਜਾਣ-ਬੁੱਝ ਕੇ ਨਹੀਂ ਕੀਤੀ ਜਾ ਰਹੀ, ਉਪਰੋਂ ਪਰਿਵਾਰ ’ਤੇ ਪੋਸਟਮਾਰਟਮ ਕਰਵਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਮ੍ਰਿਤਕ ਦੀ ਦੇਹ ਬੀਤੇ ਕੱਲ੍ਹ ਤੋਂ ਸਿਵਲ ਹਸਪਤਾਲ ਗਿੱਦੜਬਾਹਾ ਵਿਚ ਰੱਖੀ ਹੋਈ ਹੈ।


ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਹਰਪਾਲ ਸਿੰਘ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਜਾਣ-ਬੁੱਝ ਕੇ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਕੱਦਮਾ ਦਰਜ ਕਰਨ ਮੌਕੇ ਵੀ ਮ੍ਰਿਤਕ ਦੇ ਬਿਆਨਾਂ ਨੂੰ ਨਜ਼ਰਅੰਦਾਜ਼ ਕਰਕੇ ਮੁਲਜ਼ਮਾਂ ਨੂੰ ਬਚਾਉਣ ਦੀ ਕਥਿਤ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮੁੱਚਾ ਪਿੰਡ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਪਰਿਵਾਰ ਪੋਸਟਮਾਰਟਮ ਨਹੀਂ ਹੋਣ ਦੇਵੇਗਾ।
ਮ੍ਰਿਤਕ ਗੁਰਭੇਜ ਸਿੰਘ ਅਤੇ ਉਸ ਦੇ ਤਾਏ ਜਗਰੂਪ ਸਿੰਘ ਵਿਚਕਾਰ ਮੰਡੀ ਕਿੱਲਿਆਂਵਾਲੀ ਵਿਚ ਸਥਿਤ ਜੱਦੀ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਤਣਾਅ ਚੱਲ ਰਿਹਾ ਸੀ। ਇਸ ਜ਼ਮੀਨ ਦੀ ਕੀਮਤ ਮੌਜੂਦਾ ਸਮੇਂ ਕਰੀਬ ਦੋ ਕਰੋੜ ਰੁਪਏ ਪ੍ਰਤੀ ਏਕੜ ਦੱਸੀ ਜਾ ਰਹੀ ਹੈ। ਦੋਸ਼ ਹੈ ਕਿ ਜਗਰੂਪ ਸਿੰਘ ਨੇ ਵੰਡ ਦੌਰਾਨ ਕਥਿਤ ਧੋਖੇ ਨਾਲ ਪਿਤਾ ਤੋਂ ਇਕ ਏਕੜ ਵੱਧ ਜ਼ਮੀਨ ਆਪਣੇ ਨਾਂਅ ਕਰਵਾ ਲਈ ਸੀ।


ਮ੍ਰਿਤਕ ਦੇ ਚਾਚਾ ਸੁਖਮੰਦਰ ਸਿੰਘ ਭਾਟੀ ਨੇ ਦੱਸਿਆ ਕਿ ਗੁਰਭੇਜ ਦੀ ਇਲਾਜ ਦੌਰਾਨ ਬੀਤੀ 11 ਅਕਤੂਬਰ ਨੂੰ ਏਮਜ਼ ਬਠਿੰਡਾ ਵਿਚ ਮੌਤ ਹੋਈ, ਪਰ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪੋਸਟਮਾਰਟਮ ਲਈ ਦਬਾਅ ਪਾਇਆ ਜਾ ਰਿਹਾ ਹੈ, ਪਰ ਪਰਿਵਾਰ ਦਾ ਫੈਸਲਾ ਸਪੱਸ਼ਟ ਹੈ ਕਿ ਜਦ ਤੱਕ ਗ੍ਰਿਫ਼ਤਾਰੀਆਂ ਨਹੀਂ ਹੁੰਦੀਆਂ, ਪੋਸਟਮਾਰਟਮ ਨਹੀਂ ਹੋਵੇਗਾ।


ਧਰਨਾਕਾਰੀ ਕਿਸਾਨ ਸੰਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਮੀਨ ਵਿਵਾਦ ਬਾਰੇ ਕਈ ਪੰਚਾਇਤਾਂ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਹਾਜ਼ਰੀ ਵਿਚ ਹੋਈਆਂ, ਪਰ ਜਗਰੂਪ ਸਿੰਘ ਕਦੇ ਵੀ ਹੱਲ ਲਈ ਤਿਆਰ ਨਹੀਂ ਹੋਇਆ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿਸਤੌਲ,2 ਜ਼ਿੰਦਾ ਰੌਂਦ ਤੇ ਇਕ ਡਰੋਨ ਸਮੇਤ 2 ਗ੍ਰਿਫਤਾਰ ਅਗਲੀ ਖ਼ਬਰ ਆਈ.ਪੀ.ਐਸ. ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਹੀਂ ਕੀਤਾ ਵਾਅਦਾ ਪੂਰਾ- ਰਾਹੁਲ ਗਾਂਧੀ
Ad Position 24