14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਸਿੱਖ ਜਥੇਬੰਦੀਆਂ ਨੇ ਮਨਾਇਆ ਲਾਹਨਤ ਦਿਹਾੜਾ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਸਿੱਖ ਜਥੇਬੰਦੀਆਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿਚ ਅੱਜ ਲਾਹਨਤ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸਵੇਰੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ...

Ad Position 21
No active advertisement
ਅਜੀਤ ਡੈਸਕ 14-10-2025

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਸਿੱਖ ਜਥੇਬੰਦੀਆਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿਚ ਅੱਜ ਲਾਹਨਤ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸਵੇਰੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਅਰਦਾਸ ਬੇਨਤੀ ਕੀਤੀ ਗਈ । ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੇ ਬੇਅਦਬੀ ਦੇ ਰੋਸ ਵਜੋਂ ਸੰਗਤ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੀ, ਉਸ ਸਮੇਂ ਸੰਗਤ ਉਪਰ ਪੁਲਿਸ ਨੇ ਗੰਦੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਸਨ ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਆਪਣੇ ਸੰਬੋਧਨ 'ਚ ਸਮੇਂ ਦੀਆਂ ਹਕੂਮਤਾਂ ਵਲੋਂ ਬੇਅਦਬੀ ਮਾਮਲੇ 'ਚ ਇਨਸਾਫ਼ ਨਾ ਦੇਣ 'ਤੇ ਤਿੱਖੀ ਆਲੋਚਨਾ ਕੀਤੀ ।

Ad Position 22
No active advertisement
ਪਿਛਲੀ ਖ਼ਬਰ 2 ਕਾਰਾਂ ਦੀ ਭਿਆਨਕ ਟੱਕਰ ਦੇ ਵਿਚ 3 ਦੀ ਮੌਤ, 4 ਜ਼ਖ਼ਮੀ ਅਗਲੀ ਖ਼ਬਰ ਪਟਨਾ (ਬਿਹਾਰ) ਲੋਕ ਅਤੇ ਭਗਤੀ ਗਾਇਕਾ ਮੈਥਿਲੀ ਠਾਕੁਰ ਵਿਚ ਭਾਜਪਾ ਵਿਚ ਸ਼ਾਮਿਲ
Ad Position 24