14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਹੁਣ 29 ਅਕਤੂਬਰ ਨੂੰ ਹਰਿਆਣਾ ਆਉਣਗੇ ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ, 15 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਹਰਿਆਣਾ ਦੇ ਅੰਬਾਲਾ ਦਾ ਦੌਰਾ ਹੁਣ 29 ਅਕਤੂਬਰ ਨੂੰ ਹੋਵੇਗਾ। ਪਹਿਲਾਂ 18 ਅਕਤੂਬਰ ਨੂੰ ਤੈਅ ਕੀਤਾ ਗਿਆ ਸੀ, ਪਰ ਬਾਅਦ ਵਿਚ...

Ad Position 21
No active advertisement
ਅਜੀਤ ਡੈਸਕ 15-10-2025

ਨਵੀਂ ਦਿੱਲੀ, 15 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਹਰਿਆਣਾ ਦੇ ਅੰਬਾਲਾ ਦਾ ਦੌਰਾ ਹੁਣ 29 ਅਕਤੂਬਰ ਨੂੰ ਹੋਵੇਗਾ। ਪਹਿਲਾਂ 18 ਅਕਤੂਬਰ ਨੂੰ ਤੈਅ ਕੀਤਾ ਗਿਆ ਸੀ, ਪਰ ਬਾਅਦ ਵਿਚ ਇਹ ਦੌਰਾ ਮੁਲਤਵੀ ਕਰ ਦਿੱਤਾ ਗਿਆ। ਰਾਸ਼ਟਰਪਤੀ ਦਾ ਦੌਰਾ ਅੰਬਾਲਾ ਹਵਾਈ ਸੈਨਾ ਸਟੇਸ਼ਨ ’ਤੇ ਹੋਣ ਵਾਲੇ ਭਾਰਤੀ ਹਵਾਈ ਸੈਨਾ ਦੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

ਰਾਸ਼ਟਰਪਤੀ ਦੇ ਦੌਰੇ ਦੀ ਨਵੀਂ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਤਿਆਰੀਆਂ ਤੇਜ਼ ਹੋ ਗਈਆਂ ਹਨ। ਹਵਾਈ ਸੈਨਾ ਸਟੇਸ਼ਨ ਦੇ ਅੰਦਰ ਅਤੇ ਬਾਹਰ ਇਕ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਰਾਸ਼ਟਰਪਤੀ ਦੇ ਦੌਰੇ ਦੌਰਾਨ ਭਾਰਤੀ ਹਵਾਈ ਸੈਨਾ ਦਾ ਇਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਕਈ ਸੀਨੀਅਰ ਫੌਜੀ ਅਧਿਕਾਰੀ ਅਤੇ ਪਤਵੰਤੇ ਸ਼ਾਮਿਲ ਹੋਣਗੇ। ਰਾਸ਼ਟਰਪਤੀ ਦਰੋਪਦੀ ਮੁਰਮੂ ਇਸ ਸਮਾਗਮ ਵਿਚ ਹਵਾਈ ਸੈਨਾ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਦੇਸ਼ ਦੀ ਸੁਰੱਖਿਆ ਅਤੇ ਰੱਖਿਆ ਤਿਆਰੀ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਸੁਰੱਖਿਆ ਏਜੰਸੀਆਂ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਸ਼ਟਰਪਤੀ ਦੇ ਦੌਰੇ ਦੀ ਤਰੀਕ ਨੂੰ ਅੰਤਿਮ ਰੂਪ ਦਿੰਦੇ ਹੀ ਪ੍ਰਸ਼ਾਸਨ ਨੇ ਸਾਰੇ ਵਿਭਾਗਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਜਨਤਾ ਦਲ ਯੂਨਾਈਟਿਡ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ
Ad Position 24