14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਸਿਵਲ ਹਸਪਤਾਲ ਦੇ ਗੇਟ ਨੇੜੇ ਰੇਹੜੀ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 15 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਸਿਵਲ ਹਸਪਤਾਲ ਦੇ ਬਾਹਰੋਂ ਗੇਟ ਨੇੜੇ ਲਗਭਗ 3-4 ਦਿਨ ਪੁਰਾਣੀ ਇਕ ਅਣਪਛਾਤੇ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਰੇਹੜੀ 'ਤੇ ਢਕੀ ਹੋਈ ਗਲੀ ...

Ad Position 21
No active advertisement
ਅਜੀਤ ਡੈਸਕ 15-10-2025

ਕਪੂਰਥਲਾ, 15 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਸਿਵਲ ਹਸਪਤਾਲ ਦੇ ਬਾਹਰੋਂ ਗੇਟ ਨੇੜੇ ਲਗਭਗ 3-4 ਦਿਨ ਪੁਰਾਣੀ ਇਕ ਅਣਪਛਾਤੇ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਰੇਹੜੀ 'ਤੇ ਢਕੀ ਹੋਈ ਗਲੀ ਸੜੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਮੰਗਲ ਸਿੰਘ ਤੇ ਕਾਂਸਟੇਬਲ ਵਿਸ਼ਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਿਵਲ ਹਸਪਤਾਲ ਦੇ ਬਾਹਰ ਰੇਹੜੀ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ | ਜਿਸ 'ਤੇ ਉਹ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਸ਼ਨਾਖ਼ਤ ਲਈ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਉਸ ਦੀ ਪਹਿਚਾਣ ਨਹੀਂ ਹੋ ਸਕੀ | ਜਿਸ ਤੋਂ ਬਾਅਦ ਲਾਸ਼ ਦੀ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦਾ ਮੁੱਖ ਸਰਕਾਰੀ ਹਸਪਤਾਲ ਹੋਣ ਕਾਰਨ 24 ਘੰਟੇ ਲੋਕਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ ਤੇ ਪੁਲਿਸ ਦਾ ਵੀ ਕਈ ਵਾਰ ਨੇੜੇ ਨਾਕਾ ਲੱਗਾ ਹੁੰਦਾ ਹੈ ਪਰ ਫਿਰ ਵੀ ਕਿਸੇ ਨੂੰ ਲਾਸ਼ ਪਏ ਹੋਣ ਦਾ ਪਤਾ ਨਹੀਂ ਲੱਗ ਸਕਿਆ | ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਤੋਂ ਬਦਬੂ ਆ ਰਹੀ ਸੀ |

Ad Position 22
No active advertisement
ਪਿਛਲੀ ਖ਼ਬਰ ਜ਼ੁਬੀਨ ਗਰਗ ਮਾਮਲਾ : ਦੋਸ਼ੀਆਂ ਦੇ ਪਹੁੰਚਣ 'ਤੇ ਬਕਸਾ ਜੇਲ੍ਹ ਦੇ ਬਾਹਰ ਭੀੜ ਹੋਈ ਹਿੰਸਕ ਅਗਲੀ ਖ਼ਬਰ ਨੀਤਾ ਅੰਬਾਨੀ ਨੇ 2030 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਲਈ ਭਾਰਤ ਦੀ ਬੋਲੀ ਨੂੰ 'ਇਕ ਮਾਣਮੱਤਾ ਮੀਲ ਪੱਥਰ' ਦੱਸਿਆ
Ad Position 24