14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਟਰੰਪ ਤੋਂ ਡਰਦੇ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ

ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਿਆ ਹੈ ਤੇ ਉਨ੍ਹਾਂ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ..

Ad Position 21
No active advertisement
ਅਜੀਤ ਡੈਸਕ 16-10-2025

ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਿਆ ਹੈ ਤੇ ਉਨ੍ਹਾਂ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਡਰਨ ਦਾ ਦੋਸ਼ ਲਗਾਇਆ ਹੈ। ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਗਈ ਇਕ ਪੋਸਟ ਵਿਚ ਰਾਹੁਲ ਗਾਂਧੀ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਟਰੰਪ ਤੋਂ ਡਰਦੇ ਹਨ ਤੇ ਉਨ੍ਹਾਂ ਨੇ ਟਰੰਪ ਨੂੰ ਇਹ ਐਲਾਨ ਕਰਨ ਦੀ ਇਜਾਜ਼ਤ ਦਿੱਤੀ ਕਿ ਭਾਰਤ ਹੁਣ ਰੂਸੀ ਤੇਲ ਨਹੀਂ ਖਰੀਦੇਗਾ। ਵਾਰ-ਵਾਰ ਅਣਗਹਿਲੀ ਦੇ ਬਾਵਜੂਦ ਵਧਾਈ ਸੰਦੇਸ਼ ਭੇਜੇ ਜਾਂਦੇ ਹਨ। ਦਰਅਸਲ ਜਦੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਹਮਾਸ ਅਤੇ ਇਜ਼ਰਾਈਲ ਵਿਚਕਾਰ ਸ਼ਾਂਤੀ ਸਮਝੌਤੇ ਦੀ ਵਿਚੋਲਗੀ ਕੀਤੀ, ਤਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ।

ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਵਿੱਤ ਮੰਤਰੀ ਦਾ ਅਮਰੀਕਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸ਼ਰਮ ਅਲ-ਸ਼ੇਖ ਨਹੀਂ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸੰਧੂਰ ’ਤੇ ਟਰੰਪ ਦਾ ਵਿਰੋਧ ਵੀ ਨਹੀਂ ਕੀਤਾ। ਰਾਹੁਲ ਗਾਂਧੀ ਨੇ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਚੀਨ ਨੇ ਖੁੱਲ੍ਹ ਕੇ ਪਾਕਿਸਤਾਨ ਦਾ ਸਮਰਥਨ ਕੀਤਾ, ਪਰ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਵਿਰੁੱਧ ਕੋਈ ਬਿਆਨ ਨਹੀਂ ਦਿੱਤਾ। ਰਾਹੁਲ ਗਾਂਧੀ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਵੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਢਹਿ ਗਈ ਹੈ। ਉਨ੍ਹਾਂ ਸਵਾਲ ਕੀਤਾ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਕਿਉਂ ਨਹੀਂ ਕੀਤਾ। ਰਾਹੁਲ ਗਾਂਧੀ ਨੇ ਇਹ ਵੀ ਸਵਾਲ ਕੀਤਾ ਕਿ ਰਾਸ਼ਟਰਪਤੀ ਟਰੰਪ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਕਰਨ ਲਈ ਕਿਸ ਨੇ ਕਿਹਾ।

ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਭਾਰਤ ਦੇ ਦੌਰੇ ’ਤੇ ਹਨ। ਹਾਲ ਹੀ ਵਿਚ ਨਵੀਂ ਦਿੱਲੀ ਵਿਚ ਆਯੋਜਿਤ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਦੀ ਪ੍ਰੈਸ ਕਾਨਫ਼ਰੰਸ ਵਿਚ ਮਹਿਲਾ ਪੱਤਰਕਾਰਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਨਾਲ ਸਰਕਾਰ ਦੀ ਵਿਆਪਕ ਆਲੋਚਨਾ ਹੋਈ। ਰਾਹੁਲ ਗਾਂਧੀ ਨੇ ਇਸ ਮੁੱਦੇ ’ਤੇ ਵੀ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਿਆ।

 

 

Ad Position 22
No active advertisement
ਪਿਛਲੀ ਖ਼ਬਰ ਬਿਹਾਰ ਚੋਣਾਂ: ਜੇ.ਡੀ.ਯੂ. ਨੇ ਐਲਾਨੀ ਉਮੀਦਵਾਰਾਂ ਦੀ ਦੂਜੀ ਸੂਚੀ ਅਗਲੀ ਖ਼ਬਰ ਅੱਜ ਸ਼ਿਮਲਾ ਤੋਂ ਦਿੱਲੀ ਪਰਤਣਗੇ ਸੋਨੀਆ, ਰਾਹੁਲ ਤੇ ਪਿ੍ਅੰਕਾ ਗਾਂਧੀ
Ad Position 24