14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

ਮੁਹਾਲੀ, 16 ਅਕਤੂਬਰ (ਕਪਲ ਵਧਵਾ)-ਪੰਜਾਬ ਪੁਲਿਸ ਦਾ ਵੱਡਾ ਪੁਲਿਸ ਅਧਿਕਾਰੀ ਗ੍ਰਿਫ਼ਤਾਰ...

Ad Position 21
No active advertisement
ਅਜੀਤ ਡੈਸਕ 16-10-2025

ਮੁਹਾਲੀ, 16 ਅਕਤੂਬਰ (ਕਪਲ ਵਧਵਾ)-ਪੰਜਾਬ ਪੁਲਿਸ ਦਾ ਵੱਡਾ ਪੁਲਿਸ ਅਧਿਕਾਰੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। CBI ਦੀ ਗ੍ਰਿਫ਼ਤ 'ਚ DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਹਨ। DIG ਰੋਪੜ ਰੇਂਜ ਭੁੱਲਰ 'ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਨੇ ਟਰੈਪ ਲਗਾ ਕੇ ਉਨ੍ਹਾਂ ਨੂੰ ਫੜਿਆ ਹੈ। 

ਦੱਸ ਦਈਏ ਕਿ ਡੀ.ਆਈ.ਜੀ. ਭੁੱਲਰ ਦੇ ਦਫ਼ਤਰ ‘ਤੇ ਵੀ ਛਾਪਾ ਮਾਰਿਆ ਹੈ। ਰਿਪੋਰਟਾਂ ਅਨੁਸਾਰ ਸੀ.ਬੀ.ਆਈ. ਨੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਲਈ ਗਈ ਰਿਸ਼ਵਤ ਦੀ ਸਹੀ ਰਕਮ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਸੀ.ਬੀ.ਆਈ. ਨੇ ਇਕ ਜਾਲ ਵਿਛਾਉਣ ਤੋਂ ਬਾਅਦ ਡੀ.ਆਈ.ਜੀ. ਹਰਚਰਨ ਸਿੰਘ ਨੂੰ ਕਾਬੂ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਨੇ ਉਨ੍ਹਾਂ ਦੇ ਚੰਡੀਗੜ੍ਹ ਦਫ਼ਤਰ ਉਤੇ ਛਾਪਾ ਮਾਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਇਕ ਸਕ੍ਰੈਪ ਡੀਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੇ ਸੰਬੰਧ ਵਿਚ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਜਲਦ ਹੀ ਇਕ ਪ੍ਰੈੱਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀ.ਆਈ.ਜੀ. ਨੂੰ ਇਕ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਸੀ.ਬੀ.ਆਈ. ਦੇ ਸੂਤਰਾਂ ਅਨੁਸਾਰ, ਡੀ.ਆਈ.ਜੀ. 5 ਲੱਖ ਦੀ ਮਹੀਨਾਵਾਰ ਰਿਸ਼ਵਤ ਲੈ ਰਿਹਾ ਸੀ। ਸੀ.ਬੀ.ਆਈ. ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਇਕ ਜਾਲ ਵਿਛਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਗੁਪਤਾ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ: ਮਰਹੂਮ ਕੈਪਟਨ ਸੁਮੀਤ ਸੱਭਰਵਾਲ ਦੇ ਪਿਤਾ ਪੁੱਜੇ ਸੁਪਰੀਮ ਕੋਰਟ
Ad Position 24