14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

ਸੰਗਤ ਮੰਡੀ, 16 ਅਕਤੂਬਰ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਹਰਿਆਣਾ...

Ad Position 21
No active advertisement
ਅਜੀਤ ਡੈਸਕ 16-10-2025

ਸੰਗਤ ਮੰਡੀ, 16 ਅਕਤੂਬਰ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਹਰਿਆਣਾ ਦੀ ਹੱਦ ਉਤੇ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਇਕ ਮੋਟਰਸਾਈਕਲ ਸਵਾਰ 25 ਸਾਲਾਂ ਨੌਜਵਾਨ ਪਾਸੋਂ 260 ਗ੍ਰਾਮ ਚਿੱਟਾ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਬਠਿੰਡਾ ਦਿਹਾਤੀ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਪੁਲਿਸ ਚੌਕੀ ਪੱਥਰਾਲਾ ਦੇ ਇੰਚਾਰਜ ਨਵਯੁਗਦੀਪ ਸਿੰਘ ਵਲੋਂ ਪੈਟਰੋਲਿੰਗ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਆ ਰਿਹਾ ਸੀ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਨੇ ਸ਼ੱਕ ਪੈਣ ਉਤੇ ਜਦੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਨਾਹਰ ਸਿੰਘ ਅਮਰਪੁਰਾ ਬਸਤੀ ਬਠਿੰਡਾ ਦੇ ਤੌਰ ਉਤੇ ਹੋਈ ਹੈ, ਜਿਸ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਮੁਢਲੀ ਪੁੱਛ-ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨੌਜਵਾਨ ਚਿੱਟਾ ਹਰਿਆਣਾ ਦੇ ਔਡਾ ਤੋਂ ਲੈ ਕੇ ਆਇਆ ਸੀ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਕਿ ਹੋਰ ਵੀ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਦੇ ਮੁੱਖ ਮੰਤਰੀ ਨੂੰ ਛੱਡ ਕੇ 16 ਮੰਤਰੀਆਂ ਨੇ ਦਿੱਤਾ ਅਸਤੀਫਾ ਅਗਲੀ ਖ਼ਬਰ ਪੁਲਿਸ ਥਾਣਾ ਕੱਥੂਨੰਗਲ ਮੂਹਰੇ ਕਿਸਾਨਾਂ ਲਾਇਆ ਧਰਨਾ
Ad Position 24