15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਾਬਕਾ ਹਲਕਾ ਇੰਚਾਰਜ ਤੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਸੈਂਕੜੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 17 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸਾਬਕਾ ਹਲਕਾ...

Ad Position 21
No active advertisement
ਅਜੀਤ ਡੈਸਕ 17-10-2025

ਚੋਗਾਵਾਂ/ਅੰਮ੍ਰਿਤਸਰ, 17 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸਾਬਕਾ ਹਲਕਾ ਇੰਚਾਰਜ ਤੇ ਸਾਬਕਾ ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਸਾਬਕਾ ਬਲਾਕ ਪ੍ਰਧਾਨ ਤੇ ਬੁੱਧੀਜੀਵੀ ਹਲਕਾ ਕੋਆਰਡੀਨੇਟਰ ਗੁਰਵਿੰਦਰ ਸਿੰਘ ਫੌਜੀ ਚੱਕ ਮਿਸ਼ਰੀ ਖਾਂ, ਬੱਗਾ ਸਿੰਘ ਭੱਗੂਪੁਰ ਬੇਟ, ਜੋਗਾ ਸਿੰਘ ਲੋਪੋਕੇ, ਗੁਰਜੰਟ ਸਿੰਘ, ਮੰਗਲ ਸਿੰਘ, ਨਾਨਕ ਸਿੰਘ, ਰਣਜੀਤ ਸਿੰਘ ਆਦਿ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ।

ਕਸਬਾ ਲੋਪੋਕੇ ਦੇ ਨਿੱਜੀ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਸਾਬਕਾ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਸਮੇਤ ਹੋਰਨਾਂ ਵਰਕਰਾਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਉਤੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾਧੜ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਲਿਆਂਦਾ ਪਰ ਇਹ ਪਾਰਟੀ ਲੋਕਾਂ ਦੀਆਂ ਉਮੀਦਾਂ ਉਤੇ ਖਰੀ ਨਹੀਂ ਉੱਤਰ ਸਕੀ। ਇਸ ਦੌਰਾਨ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਮਰਪਾਲ ਸਿੰਘ ਬੋਨੀ, ਹਰਵਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਮੁਖਵਿੰਦਰ ਸਿੰਘ ਮਾਲ ਸੂਬਾ ਕਾਰਜਕਾਰਨੀ ਮੈਂਬਰ, ਹਰਦਿਆਲ ਸਿੰਘ ਔਲਖ ਸੂਬਾ ਕਾਰਜਕਾਰਨੀ ਮੈਂਬਰ, ਗੁਰਪਾਲ ਸਿੰਘ ਸੰਧੂ ਜ਼ਿਲ੍ਹਾ ਜਨਰਲ ਸਕੱਤਰ, ਸੁੱਚਾ ਸਿੰਘ ਭਿੰਡੀ ਸੈਦਾਂ, ਸੰਦੀਪ ਸਿੰਘ ਜਸਤਰਵਾਲ, ਸੁਸ਼ੀਲ ਦੇਵਗਨ, ਚੰਨਣ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਬਲਰਾਜ ਸਿੰਘ, ਹਰਪਿੰਦਰ ਕੌਰ, ਨੇਕ ਮਨਿਆਸ ਸਟੇਟ ਮੈਂਬਰ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ 27 ਅਕਤੂਬਰ ਨੂੰ ਹਰਿਆਣਾ 'ਚ ਦਾਖਲ ਹੋਵੇਗਾ ਨਗਰ ਕੀਰਤਨ - ਇੰਚਾਰਜ ਸੁਖਵਿੰਦਰ ਸਿੰਘ ਅਗਲੀ ਖ਼ਬਰ ਭਾਰਤ ਨੇ ਮਲੇਸ਼ੀਆ ਨੂੰ 2-1 ਨਾਲ ਹਰਾਇਆ, ਫਾਈਨਲ 'ਚ ਕੀਤਾ ਪ੍ਰਵੇਸ਼
Ad Position 24