15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਕਤਲ ਅਤੇ ਚਾਰ ਗੰਭੀਰ ਫੱਟੜ

ਰਾਮ ਤੀਰਥ ( ਅੰਮ੍ਰਿਤਸਰ), 21 ਅਕਤੂਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਹਮਲੇ ਵਿਚ..

Ad Position 21
No active advertisement
ਅਜੀਤ ਡੈਸਕ 21-10-2025

ਰਾਮ ਤੀਰਥ ( ਅੰਮ੍ਰਿਤਸਰ), 21 ਅਕਤੂਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਹਮਲੇ ਵਿਚ ਇਕ ਧਿਰ ਦੇ ਇਕ ਵਿਅਕਤੀ ਦਾ ਕਤਲ ਹੋਣ ਤੇ ਚਾਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਧਿਰ ਦੇ ਵਿਅਕਤੀ ਆਮ ਆਦਮੀ ਪਾਰਟੀ ਨਾਲ ਸੰਬੰਧਿਤ, ਜਦੋਂ ਕਿ ਹਮਲੇ ਵਿਚ ਜ਼ਖਮੀ ਹੋਏ ਤੇ ਮਾਰੇ ਗਏ ਵਿਅਕਤੀ ਕਾਂਗਰਸ ਪਾਰਟੀ ਨਾਲ ਸੰਬੰਧਤ ਦੱਸੇ ਜਾ ਰਹੇ ਹਨ। ਬੀਤੀ ਰਾਤ ਕਰੀਬ 9:30 ਵਜੇ ਹੋਏ ਇਸ ਹਮਲੇ ਵਿਚ ਹਰੀ ਸਿੰਘ (65) ਦੀ ਮੌਤ ਹੋ ਗਈ, ਜਦੋਂ ਕਿ ਹਰਜਿੰਦਰ ਸਿੰਘ, ਸਤਵੰਤ ਸਿੰਘ, ਲਖਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਹੈਪੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਵਿਅਕਤੀ ਹਰੀ ਸਿੰਘ ਦੇ ਭਤੀਜੇ ਅਤੇ ਪਿੰਡ ਬੋਪਾਰਾਏ ਖੁਰਦ ਦੇ ਸਾਬਕਾ ਸਰਪੰਚ ਕੇਵਲ ਸਿੰਘ ਪਹਿਲਵਾਨ ਨੇ ਦੱਸਿਆ ਕਿ ਹਮਲਾਵਰ ਵਿਅਕਤੀਆਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ, ਜਿਸ ਦੇ ਚਲਦਿਆਂ ਹਾਕਮ ਧਿਰ ਨਾਲ ਸੰਬੰਧਿਤ ਹਮਲਾਵਰ ਧਿਰ ਨੇ ਉਨ੍ਹਾਂ ਦੇ 11 ਵਿਅਕਤੀਆਂ ਦੇ ਖ਼ਿਲਾਫ਼ ਪਹਿਲਾਂ ਵੀ ਨਜਾਇਜ਼ ਪਰਚੇ ਦਰਜ ਕਰਵਾਏ ਸਨ, ਜਿਸ ਕਰਕੇ ਉਨ੍ਹਾਂ ਦੇ ਪੰਜ ਵਿਅਕਤੀਆਂ ਨੂੰ ਜੇਲ੍ਹ ਵਿਚ ਵੀ ਰਹਿਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਹਰੀ ਸਿੰਘ ਦੀ ਚੱਕੀ ਦੇ ਸਾਹਮਣੇ ਰਾਤੀਂ ਕੁਝ ਨੌਜਵਾਨ ਪਟਾਕੇ ਚਲਾ ਰਹੇ ਸਨ ਤਾਂ ਰੰਜਿਸ਼ ਕਾਰਨ ਵਿਰੋਧੀ ਧਿਰ ਦੇ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਹਰੀ ਸਿੰਘ ਦੀ ਮੌਤ ਅਤੇ ਬਾਕੀ ਚਾਰ ਵਿਅਕਤੀ ਜ਼ਖਮੀ ਹੋ ਗਏ, ਜਿਸ ਦੀ ਸੂਚਨਾ ਦੇਣ ਤੇ ਪੁਲਿਸ ਥਾਣਾ ਲੋਪੋਕੇ ਦੀ ਪੁਲਿਸ ਰਾਤ ਸਮੇਂ ਹੀ ਘਟਨਾ ਸਥਾਨ 'ਤੇ ਪਹੁੰਚੀ। ਮ੍ਰਿਤਕ ਹਰੀ ਸਿੰਘ ਦੇ ਪੁੱਤਰ ਜਸਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ 11 ਵਿਅਕਤੀਆਂ ਰਣਜੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰਸ਼ਪਾਲ ਸਿੰਘ ਪੁੱਤਰ ਕੁਲਦੀਪ ਸਿੰਘ, ਅਜਮੇਰ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਤਾਜ ਸਿੰਘ ਪੁੱਤਰ ਸੁਖਪਾਲ ਸਿੰਘ, ਕਸ਼ਮੀਰ ਸਿੰਘ ਪੁੱਤਰ ਗੁਲਜ਼ਾਰ ਸਿੰਘ, ਅਜੀਤ ਸਿੰਘ ਪੁੱਤਰ ਸੁੱਚਾ ਸਿੰਘ, ਕਸ਼ਮੀਰ ਸਿੰਘ ਪੁੱਤਰ ਟਹਿਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ, ਅਵਤਾਰ ਸਿੰਘ ਉਰਫ ਲਾਲੀ ਪੁੱਤਰ ਇੰਦਰ ਸਿੰਘ, ਗੁਰਕਮਲ ਸਿੰਘ ਪੁੱਤਰ ਬਿਕਰਮਜੀਤ ਸਿੰਘ, ਬਿਕਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਕਿਰਪਾਨਾਂ, ਦਾਤਰਾਂ ਤੋਂ ਇਲਾਵਾ ਪਿਸਤੌਲ ਅਤੇ 315 ਰਾਈਫ਼ਲ ਦੀ ਵਰਤੋਂ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਾਨੇ ਤਾਕਾਇਚੀ ਬਣੀ ਜਾਪਾਨ ਦੀ ਪ੍ਰਧਾਨ ਮੰਤਰੀ ਅਗਲੀ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਕਤਲ ਅਤੇ ਚਾਰ ਗੰਭੀਰ ਫੱਟੜ
Ad Position 24