15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ

ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਵਡਾਲਾ ਪੁਲ ਦੇ ਹੇਠਾਂ ਰੇਲਵੇ ਲਾਈਨਾਂ 'ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ.....

Ad Position 21
No active advertisement
ਅਜੀਤ ਡੈਸਕ 21-10-2025

ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਵਡਾਲਾ ਪੁਲ ਦੇ ਹੇਠਾਂ ਰੇਲਵੇ ਲਾਈਨਾਂ 'ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸੁਖਜਿੰਦਰ ਸਿੰਘ ਤੇ ਹੈੱਡ ਕਾਂਸਟੇਬਲ ਜਸਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਇੰਸ ਸਿਟੀ ਚੌਂਕੀ ਤੋਂ ਏ.ਐਸ.ਆਈ.ਪਾਲ ਸਿੰਘ ਦਾ ਫ਼ੋਨ ਆਇਆ ਕਿ ਵਡਾਲਾ ਪੁਲ ਹੇਠਾਂ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਸ ਪਾਸ ਪੁੱਛਗਿੱਛ ਕੀਤੀ ਤਾਂ ਮਿ੍ਤਕ ਵਿਅਕਤੀ ਦੀ ਪਹਿਚਾਣ ਮਲਕੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਢਪਈ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮਿ੍ਤਕ ਵਿਅਕਤੀ ਦੇ ਮਾਪਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਇਕੱਲਾ ਹੀ ਰਹਿੰਦਾ ਸੀ । ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀਆਂ ਵਲੋਂ ਨੋਜਵਾਨ ਦਾ ਕਤਲ ਅਗਲੀ ਖ਼ਬਰ ਨਹੀਂ ਰਹੇ ਅਦਾਕਾਰ ਗੋਵਰਧਨ ਅਸਰਾਨੀ
Ad Position 24