15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਸੜਕ ਹਾਦਸੇ 'ਚ ਜ਼ਖਮੀ ਹੋਈ ਔਰਤ ਦੀ ਮੌਤ

ਫਤਿਹਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ...

Ad Position 21
No active advertisement
ਅਜੀਤ ਡੈਸਕ 21-10-2025

ਫਤਿਹਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਰਾਲੀ ਕਲਾਂ ਦੀ ਸੜਕ ਹਾਦਸੇ ਦਾ ਸ਼ਿਕਾਰ ਹੋਈ ਆਸ਼ਾ ਵਰਕਰ ਸ਼੍ਰੀਮਤੀ ਲਿਜਬਤ ਪਤਨੀ ਯੂਨਸ ਮਸੀਹ ਦੀ ਜ਼ੇਰੇ ਇਲਾਜ ਮੌਤ ਹੋਣ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੌਰ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਆਸ਼ਾ ਵਰਕਰ ਲਿਜਬਤ ਬੀਤੇ ਦਿਨੀਂ ਪਲਸ ਪੋਲੀਓ ਦੀਆਂ ਬੂੰਦਾਂ ਪਿਆਉਣ ਵਾਸਤੇ ਪਿੰਡੋਂ ਬਾਹਰ ਡੇਰਿਆਂ ਉੱਪਰ ਗਈ ਸੀ। ਵਾਪਸ ਆਉਂਦੇ ਸਮੇਂ ਸੜਕ ਉੱਪਰ ਕਿਸੇ ਅਣਪਛਾਤੇ ਵ੍ਹੀਕਲ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਉਸਦੇ ਸਿਰ ਵਿਚ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਆਸ਼ਾ ਵਰਕਰ ਯੂਨੀਅਨ ਨੇ ਮੰਗ ਕੀਤੀ ਹੈ ਕਿ ਉਕਤ ਆਸ਼ਾ ਵਰਕਰ ਦੀ ਮੌਤ ਸੰਬੰਧੀ ਗਰੀਬ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇ ਅਤੇ ਉਸ ਦੇ ਬੇਰੁਜ਼ਗਾਰ ਬੇਟੇ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਭਗੌੜਾ ਨੌਜਵਾਨ ਨਾਜਾਇਜ਼ ਪਿਸਤੌਲਾਂ, ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਅਗਲੀ ਖ਼ਬਰ ਕੰਬਾਈਨ ਹੇਠਾਂ ਆਉਣ ਨਾਲ ਪਿਓ-ਧੀ ਦੀ ਮੌਤ
Ad Position 24