15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

350 ਸਾਲਾ ਸ਼ਤਾਬਦੀ-ਸ਼ਹੀਦੀ ਨਗਰ ਕੀਰਤਨ ਜੈਪੁਰ ਤੋਂ ਅਗਲੇ ਪੜਾਅ ਅਲਵਰ ਲਈ ਰਵਾਨਾ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ....

Ad Position 21
No active advertisement
ਅਜੀਤ ਡੈਸਕ 21-10-2025

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜਾ ਪਾਰਕ, ਜੈਪੁਰ ਤੋਂ ਆਪਣੇ ਅਗਲੇ ਪੜਾਅ ਅਲਵਰ ਰਾਜਸਥਾਨ ਲਈ ਰਵਾਨਾ ਹੋਇਆ।


ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਿੰਘ ਸਾਹਿਬ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਗੁਰਬਾਣੀ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।


ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ’ਚ ਪੁੱਜੀਆਂ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।


ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਸ. ਬਲਦੇਵ ਸਿੰਘ ਓਗਰਾ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸੁਪਰਵਾਈਜ਼ਰ ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਦੇ ਨਾਂਅ ਪੱਤਰ ਅਗਲੀ ਖ਼ਬਰ ਭਗੌੜਾ ਨੌਜਵਾਨ ਨਾਜਾਇਜ਼ ਪਿਸਤੌਲਾਂ, ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
Ad Position 24