15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਕੀਤੀ ਗਈ ਦੀਪਮਾਲਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ...

Ad Position 21
No active advertisement
ਅਜੀਤ ਡੈਸਕ 21-10-2025

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਥੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸਾਰਾ ਦਿਨ ਕੀਰਤਨ ਪ੍ਰਵਾਹ ਚੱਲਦਾ ਰਿਹਾ, ਉਥੇ ਸ਼ਾਮ ਮੌਕੇ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਦੀਪਮਾਲਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਪਰਿਕਰਮਾ ਅਤੇ ਪਵਿੱਤਰ ਮੁਕਤ ਸਰੋਵਰ ਦੇ ਆਲੇ-ਦੁਆਲੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਰੌਸ਼ਨੀ ਕੀਤੀ। ਸ੍ਰੀ ਦਰਬਾਰ ਸਾਹਿਬ ਨੂੰ ਰੰਗ-ਬਿਰੰਗੀਆਂ ਸੁੰਦਰ ਬਿਜਲਈ ਲੜੀਆਂ ਨਾਲ ਸਜਾਇਆ ਗਿਆ। ਸਮੁੱਚਾ ਕੰਪਲੈਕਸ ਰੌਸ਼ਨੀਆਂ ਨਾਲ ਜਗਮਗਾ ਉੱਠਿਆ। ਸ਼ਾਮ ਮੌਕੇ ਵੱਡੀ ਗਿਣਤੀ ਵਿਚ ਦੂਰ-ਦੁਰਾਡੇ ਤੋਂ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਸਨ। 

Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਸਮੂਹ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀ... ਅਗਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24