16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਅਗਲੇ ਹਫ਼ਤੇ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਪੂਰੀ ਤਰ੍ਹਾਂ ਸਾਫ਼

ਚੰਡੀਗੜ੍ਹ, 22 ਅਕਤੂਬਰ- ਅਗਲੇ ਸੱਤ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ। ਕਿਤੇ ਵੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ...

Ad Position 21
No active advertisement
ਅਜੀਤ ਡੈਸਕ 22-10-2025

ਚੰਡੀਗੜ੍ਹ, 22 ਅਕਤੂਬਰ- ਅਗਲੇ ਸੱਤ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ। ਕਿਤੇ ਵੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਲਗਭਗ 0.4 ਡਿਗਰੀ ਦੀ ਗਿਰਾਵਟ ਆਈ ਹੈ, ਜਿਸ ਨਾਲ ਮੌਸਮ ਆਮ ਵਾਂਗ ਹੋ ਗਿਆ ਹੈ।

ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਬੰਦੀ ਛੋੜ ਦਿਵਸ ਅਤੇ ਦੀਵਾਲੀ ’ਤੇ ਪਟਾਕੇ ਚਲਾਉਣ ਕਾਰਨ ਪੰਜਾਬ ਦੀ ਹਵਾ ਜ਼ਹਿਰੀਲੀ ਬਣੀ ਹੋਈ ਹੈ। ਸਵੇਰੇ 6 ਵਜੇ ਤੱਕ ਜ਼ਿਆਦਾਤਰ ਸ਼ਹਿਰਾਂ ਵਿਚ ਏਅਰ ਕੁਆਲਿਟੀ ਇੰਡੈਕਸ 200 ਤੋਂ ਉੱਪਰ ਦਰਜ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ 6 ਵਜੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਪ੍ਰਦੂਸ਼ਿਤ ਰਹੀ। ਮੰਡੀ ਗੋਬਿੰਦਗੜ੍ਹ ਵਿਚ ਹਵਾ ਦੀ ਗੁਣਵੱਤਾ 291, ਅੰਮ੍ਰਿਤਸਰ ਵਿਚ 249, ਜਲੰਧਰ ਵਿਚ 250, ਖੰਨਾ ਵਿਚ 217, ਲੁਧਿਆਣਾ ਵਿਚ 228 ਅਤੇ ਪਟਿਆਲਾ ਵਿਚ 200 ਦਰਜ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਵਿਚ ਹਵਾ ਦੀ ਗੁਣਵੱਤਾ ਦਰਮਿਆਨੀ ਰਹੀ। ਸੈਕਟਰ-22 ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹਵਾ ਦੀ ਗੁਣਵੱਤਾ 178, ਸੈਕਟਰ-25 ਵਿਚ 160 ਅਤੇ ਸੈਕਟਰ-53 ਵਿਚ 151 ਦਰਜ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਟਾਂਡਾ ਉੜਮੁੜ ਤੋਂ ਰੋਜ਼ਾਨਾ ‘ਅਜੀਤ ’ਦੇ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਹਾਂਤ ਅਗਲੀ ਖ਼ਬਰ ਦੀਵਾਲੀ ਦੇ ਦੂਜੇ ਦਿਨ ਵੀ ਰਹੀ ਰਾਜਧਾਨੀ ਦੀ ਹਵਾ ਪ੍ਰਦੂਸ਼ਿਤ
Ad Position 24