16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਿੰਡ ਵੜੈਚ 'ਚ ਭੇਤਭਰੀ ਹਾਲਤ ਵਿਚ ਨੌਜਵਾਨ ਦਾ ਕਤਲ

ਕਾਹਨੂੰਵਾਨ, ਭੈਣੀ ਮੀਆਂ ਖਾਂ, 22 ਅਕਤੂਬਰ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਵੜੈਚ...

Ad Position 21
No active advertisement
ਅਜੀਤ ਡੈਸਕ 22-10-2025

ਕਾਹਨੂੰਵਾਨ, ਭੈਣੀ ਮੀਆਂ ਖਾਂ, 22 ਅਕਤੂਬਰ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਵੜੈਚ ਵਿਚ ਬੀਤੀ ਦੇਰ ਰਾਤ ਭੇਤਭਰੀ ਹਾਲਤ ਵਿਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸੰਬੰਧ ਵਿਚ ਮ੍ਰਿਤਕ ਦੇ ਭਰਾ ਸਾਬੀ ਨੇ ਦੱਸਿਆ ਕਿ ਉਸਦੇ ਵੱਡੇ ਭਰਾ ਰਾਜਾ ਮਸੀਹ (40) ਪੁੱਤਰ ਬਿੱਟੂ ਮਸੀਹ ਦਾ ਬੀਤੀ ਰਾਤ ਪਿੰਡ ਦੇ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ। ਜਦੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲੇ ਜਿਨ੍ਹਾਂ ਉਪਰ ਦੋਸ਼ ਲਾਉਂਦੇ ਹਨ, ਉਹ ਪਹਿਲਾਂ ਵੀ ਇਕੱਠੇ ਕਈ ਵਾਰ ਪੀਂਦੇ ਖਾਂਦੇ ਸਨ ਅਤੇ ਲੜਾਈ-ਝਗੜਾ ਵੀ ਕਰ ਲੈਂਦੇ ਸਨ ਪਰ ਇਸ ਵਾਰ ਰਾਜੇ ਦੇ ਹੋਏ ਕਤਲ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਇਸ ਮੌਕੇ ਪੁਲਿਸ ਨੇ ਲਾਸ਼ ਆਪਣੇ ਕਬਜ਼ੇ ਵਿਚ ਲੈ ਲਈ ਹੈ ਅਤੇ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। 

Ad Position 22
No active advertisement
ਪਿਛਲੀ ਖ਼ਬਰ ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਬਣੇ ਲੈਫ਼ਟੀਨੈਂਟ ਅਗਲੀ ਖ਼ਬਰ ਧਰਮਾਂਬਾਦ ਵਿਖੇ ਬਲਾਸਟ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ
Ad Position 24