16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਨਗਰੀ 'ਚ ਮਹੱਲਾ ਸਜਾਇਆ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ...

Ad Position 21
No active advertisement
ਅਜੀਤ ਡੈਸਕ 22-10-2025

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਦਲ ਪੰਥ ਵਲੋਂ ਅੱਜ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਨਗਰੀ ਵਿਚ ਮਹੱਲਾ ਸਜਾਇਆ ਗਿਆ। ਨਿਹੰਗ ਸਿੰਘਾਂ ਦਾ ਇਹ ਮਹੱਲਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਆਰੰਭ ਹੋਇਆ ਅਤੇ ਰੇਲਵੇ ਕਾਲੋਨੀ ਬੀ ਬਲਾਕ ਵਿਖੇ ਪੁੱਜ ਕੇ ਖੁੱਲ੍ਹੇ ਮੈਦਾਨ ਵਿਚ ਨਿਹੰਗ ਸਿੰਘਾਂ ਨੇ ਘੁੜ ਸਵਾਰੀ ਤੇ ਨੇਜਾਬਾਜ਼ੀ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਸਮੇਤ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੇ ਕਤਲ ਮਾਮਲੇ 'ਚ 8 ਲੋਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਦੀ ਲੋੜ - ਜਥੇ: ਗੜਗੱਜ
Ad Position 24