16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪਿੰਡ ਖਿਆਲਾ ਨੇੜਿਓਂ ਨੌਜਵਾਨ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼

ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ...

Ad Position 21
No active advertisement
ਅਜੀਤ ਡੈਸਕ 22-10-2025

ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਤੋਂ ਬਰਾੜ ਰੋਡ 'ਤੇ ਪੈਂਦੇ ਨਖਾਸੂ ਨੇੜਿਓਂ ਝੋਨੇ ਦੇ ਖੇਤ ਵਿਚੋਂ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮ ਤੀਰਥ ਚੌਕੀ ਦੇ ਇੰਚਾਰਜ ਏ.ਐਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਰਸਾਲ ਸਿੰਘ (ਉਮਰ 30-32 ਸਾਲ) ਵਾਸੀ ਬਰਾੜ ਵਜੋਂ ਹੋਈ ਹੈ। ਪਿੰਡ ਬਰਾੜ ਦੇ ਸਰਪੰਚ ਪ੍ਰਗਟ ਸਿੰਘ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਉਕਤ ਨੌਜਵਾਨ ਰਾਜਗਿਰੀ ਦਾ ਕੰਮ ਕਰਦਾ ਸੀ ਅਤੇ ਤਿੰਨ ਬੱਚਿਆਂ ਦਾ ਬਾਪ ਸੀ। ਉਸ ਦੇ ਸਰੀਰ ਉਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੂੰ ਕਿਸੇ ਵਲੋਂ ਕਤਲ ਕਰਕੇ ਲਾਸ਼ ਨੂੰ ਨਖਾਸੂ ਦੇ ਨੇੜੇ ਝੋਨੇ ਦੇ ਖੇਤਾਂ ਵਿਚ ਸੁੱਟਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਅੰਮ੍ਰਿਤਸਰ ਵਿਖੇ ਕੰਮ ਕਰਦਾ ਸੀ ਅਤੇ ਕੱਲ੍ਹ ਸ਼ਾਮ ਤੋਂ ਹੀ ਗਾਇਬ ਸੀ, ਜਿਸ ਦੀ ਅੱਜ ਲਾਸ਼ ਬਰਾਮਦ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਕੇਂਦਰੀ ਮੰਤਰੀ ਨੇ ਗੁ: ਮੋਤੀਬਾਗ ਸਾਹਿਬ ਸੌਂਪੇ ਅਗਲੀ ਖ਼ਬਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਪੰਥ ਨ...
Ad Position 24