16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਟੈਰੀਟੋਰੀਅਲ ਆਰਮੀ ਵਿਚ ਲੈਫਟੀਨੈਂਟ ਕਰਨਲ ਦਾ ਆਨਰੇਰੀ ਰੈਂਕ ਮਿਲਣ 'ਤੇ ਨੀਰਜ ਚੋਪੜਾ ਖੁਸ਼

ਨਵੀਂ ਦਿੱਲੀ, 22 ਅਕਤੂਬਰ (ਏਐਨਆਈ) - ਭਾਰਤ ਦੇ ਉਲੰਪਿਕ ਸੋਨ ਤਗਮਾ ਜੇਤੂ ਅਤੇ ਸਾਬਕਾ ਵਿਸ਼ਵ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੈਰੀਟੋਰੀਅਲ ਆਰਮੀ ਵਿਚ ਲੈਫਟੀਨੈਂਟ ਕਰਨਲ ਦਾ ਆਨਰੇਰੀ ਰੈਂਕ ਮਿਲਣ 'ਤੇ ...

Ad Position 21
No active advertisement
ਅਜੀਤ ਡੈਸਕ 22-10-2025

ਨਵੀਂ ਦਿੱਲੀ, 22 ਅਕਤੂਬਰ (ਏਐਨਆਈ) - ਭਾਰਤ ਦੇ ਉਲੰਪਿਕ ਸੋਨ ਤਗਮਾ ਜੇਤੂ ਅਤੇ ਸਾਬਕਾ ਵਿਸ਼ਵ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੈਰੀਟੋਰੀਅਲ ਆਰਮੀ ਵਿਚ ਲੈਫਟੀਨੈਂਟ ਕਰਨਲ ਦਾ ਆਨਰੇਰੀ ਰੈਂਕ ਮਿਲਣ 'ਤੇ ਖੁਸ਼ੀ ਪ੍ਰਗਟ ਕੀਤੀ ਤੇ ਇਸ ਨੂੰ "ਇਕ ਸਨਮਾਨ ਤੋਂ ਵੱਧ" ਅਤੇ "ਦੇਸ਼ ਪ੍ਰਤੀ ਜ਼ਿੰਮੇਵਾਰੀ" ਕਿਹਾ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨਵੀਂ ਦਿੱਲੀ ਦੇ ਸਾਊਥ ਬਲਾਕ ਵਿਚ ਪਾਈਪਿੰਗ ਸਮਾਰੋਹ ਦੌਰਾਨ ਨੀਰਜ ਨੂੰ ਟੈਰੀਟੋਰੀਅਲ ਆਰਮੀ ਵਿਚ ਲੈਫਟੀਨੈਂਟ ਕਰਨਲ ਦੇ ਆਨਰੇਰੀ ਰੈਂਕ ਦਾ ਚਮਕਦਾਰ ਚਿੰਨ੍ਹ ਰਸਮੀ ਤੌਰ 'ਤੇ ਪ੍ਰਦਾਨ ਕੀਤਾ।

ਰੱਖਿਆ ਮੰਤਰਾਲੇ ਤੋਂ ਜਾਰੀ ਇਕ ਰਿਲੀਜ਼ ਅਨੁਸਾਰ, ਲੈਫਟੀਨੈਂਟ ਕਰਨਲ ਨੀਰਜ ਚੋਪੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ, ਸਿੰਘ ਨੇ ਉਨ੍ਹਾਂ ਨੂੰ ਦ੍ਰਿੜਤਾ, ਦੇਸ਼ ਭਗਤੀ ਅਤੇ ਉੱਤਮਤਾ ਲਈ ਯਤਨਸ਼ੀਲ ਭਾਰਤੀ ਭਾਵਨਾ ਦਾ ਪ੍ਰਤੀਕ ਦੱਸਿਆ। ਰਾਜਨਾਥ ਸਿੰਘ ਨੇ ਕਿਹਾ ਕਿ ਲੈਫਟੀਨੈਂਟ ਕਰਨਲ ਨੀਰਜ ਚੋਪੜਾ ਅਨੁਸ਼ਾਸਨ, ਸਮਰਪਣ ਅਤੇ ਰਾਸ਼ਟਰੀ ਸਵੈਮਾਣ ਦੇ ਉੱਚਤਮ ਆਦਰਸ਼ਾਂ ਨੂੰ ਦਰਸਾਉਂਦੇ ਹਨ, ਜੋ ਖੇਡ ਭਾਈਚਾਰੇ ਅਤੇ ਹਥਿਆਰਬੰਦ ਸੈਨਾਵਾਂ ਦੇ ਅੰਦਰ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹਨ।

Ad Position 22
No active advertisement
ਪਿਛਲੀ ਖ਼ਬਰ ਗਿਰੀਰਾਜ ਸਿੰਘ ਦੀ ਟਿਪਣੀ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ': ਉਮਰ ਅਬਦੁੱਲਾ ਅਗਲੀ ਖ਼ਬਰ ਸੀ.ਆਈ.ਐਸ.ਐਫ. ਨੇ ਭਾਖੜਾ ਡੈਮ ਦੀ ਸੰਭਾਲੀ ਕਮਾਨ !
Ad Position 24