16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਧਾਰਮਿਕ ਸਮਾਗਮ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ...

Ad Position 21
No active advertisement
ਅਜੀਤ ਡੈਸਕ 23-10-2025

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਵਲੋਂ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਲਈ ਰਾਸ਼ਟਰੀ ਪ੍ਰਤਿਭਾ ਖੋਜ ਦੇ ਨੋਡਲ ਕੋਆਰਡੀਨੇਟਰ ਇੰਚਾਰਜ ਵਜੋਂ ਨਿਯੁਕਤ ਕੀਤੇ ਜਾਣ ’ਤੇ ਗੌਤਮ ਸੇਠ ਨੇ ਪਾਰਟੀ... ਅਗਲੀ ਖ਼ਬਰ ਪੰਜਾਬੀ ਟਰੱਕ ਡਰਾਇਵਰ ਨੇ ਨਸ਼ੇ ਦੀ ਹਾਲਤ ਵਿਚ ਦਰੜੇ 3 ਲੋਕ, 4 ਜ਼ਖ਼ਮੀ
Ad Position 24