16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਰਾਜ ਸਭਾ ਨੋਮੀਨੇਸ਼ਨ ਜਾਲਸਾਜ਼ੀ ਮਾਮਲਾ: ਨਵਨੀਤ ਚਤੁਰਵੇਦੀ 6 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਰਾਜ ਸਭਾ ਚੋਣ ਲਈ ਨਾਮਜ਼ਦਗੀ ਦੌਰਾਨ ਜਾਲਸਾਜ਼ੀ...

Ad Position 21
No active advertisement
ਅਜੀਤ ਡੈਸਕ 23-10-2025

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਰਾਜ ਸਭਾ ਚੋਣ ਲਈ ਨਾਮਜ਼ਦਗੀ ਦੌਰਾਨ ਜਾਲਸਾਜ਼ੀ ਦੇ ਮਾਮਲੇ ਵਿਚ ਗ੍ਰਿਫਤਾਰ ਨਵਨੀਤ ਚਤੁਰਵੇਦੀ ਨੂੰ ਅੱਜ ਰੂਪਨਗਰ ਦੀ ਸੀ.ਜੇ.ਐੱਮ. ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 6 ਨਵੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਵਲੋਂ ਇਸ ਵਾਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ। ਅਦਾਲਤ ਨੇ ਨਵਨੀਤ ਚਤੁਰਵੇਦੀ ਦੇ ਦਸਤਖ਼ਤਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੇ ਹੁਕਮ ਦਿੱਤੇ।

ਪੁਲਿਸ ਵਲੋਂ ਉਸਦਾ ਮੋਬਾਇਲ ਸਿਮ ਕਾਰਡ ਡੁਪਲੀਕੇਟ ਕਢਵਾਉਣ ਦੀ ਅਰਜ਼ੀ ਵੀ ਮਨਜ਼ੂਰ ਕੀਤੀ ਗਈ। ਇਸ ਦੌਰਾਨ ਚਤੁਰਵੇਦੀ ਦੇ ਵਕੀਲ ਹੇਮੰਤ ਚੌਧਰੀ ਨੇ ਜੇਲ੍ਹ ਵਿਚ ਉਸਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਅਦਾਲਤ ਨੇ ਚੰਡੀਗੜ੍ਹ ਪੁਲਿਸ ਦੇ ਐਸ.ਐਚ.ਓ. ਨੂੰ ਕੱਲ੍ਹ ਹਾਜ਼ਰ ਹੋਣ ਲਈ ਹਦਾਇਤ ਕੀਤੀ ਹੈ ਕਿਉਂਕਿ ਅੱਜ ਸਿਰਫ਼ ਸਬ-ਇੰਸਪੈਕਟਰ ਪਰਮਿੰਦਰ ਸਿੰਘ ਪੇਸ਼ ਹੋਏ ਸਨ।
 

Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਭੁੱਲਰ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ 'ਤੇ ਸੀ.ਬੀ.ਆਈ. ਵਲੋਂ ਛਾਪੇਮਾਰੀ ਜਾਰੀ ਅਗਲੀ ਖ਼ਬਰ ਪਿੰਡ ਸੇਖਾ ਖੁਰਦ ਵਿਖੇ ਫਿਰੌਤੀ ਦੇ ਮਾਮਲੇ ਨੂੰ ਲੈ ਕੇ ਔਰਤ ਦਾ ਗਲਾ ਘੁੱਟਿਆ
Ad Position 24