16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜਗਰਾਉਂ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੂੰ ਅਹੁਦੇ ਤੋਂ ਹਟਾਇਆ

ਜਗਰਾਉਂ (ਲੁਧਿਆਣਾ), 24 ਅਕਤੂਬਰ (ਕੁਲਦੀਪ ਸਿੰਘ ਲੋਹਟ)-ਨਗਰ ਕੌਂਸਲ, ਜਗਰਾਉਂ ਦੇ ਪ੍ਰਧਾਨ 'ਤੇ ਆਪਣੀਆਂ ਸ਼ਕਤੀਆਂ...

Ad Position 21
No active advertisement
ਅਜੀਤ ਡੈਸਕ 24-10-2025

ਜਗਰਾਉਂ (ਲੁਧਿਆਣਾ), 24 ਅਕਤੂਬਰ (ਕੁਲਦੀਪ ਸਿੰਘ ਲੋਹਟ)-ਨਗਰ ਕੌਂਸਲ, ਜਗਰਾਉਂ ਦੇ ਪ੍ਰਧਾਨ 'ਤੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਦੇ ਦੋਸ਼ ਲੱਗੇ ਹਨ। ਇਹੀ ਨਹੀਂ, ਇਨ੍ਹਾਂ ਦੋਸ਼ਾਂ 'ਚ ਘਿਰੇ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੂੰ 21 ਦਿਨਾਂ ਦੇ ਕਾਰਨ ਦੱਸੋ ਨੋਟਿਸ ਤੋਂ ਬਾਅਦ ਅੱਜ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਵੀ ਕਰ ਦਿੱਤਾ ਹੈ। ਜਗਰਾਉਂ ਦੇ ਚਰਨਜੀਤ ਸਿੰਘ ਪੁੱਤਰ ਕਰਮ ਸਿੰਘ ਨੇ ਇਕ ਸ਼ਿਕਾਇਤ ਰਾਹੀਂ ਨਗਰ ਕੌਂਸਲ ਪ੍ਰਧਾਨ 'ਤੇ ਬਹੁਤ-ਕਰੋੜੀ ਮਾਲਕੀ ਵਾਲੀਆਂ ਸਰਕਾਰੀ ਥਾਵਾਂ ਉੱਪਰ ਨਾਜਾਇਜ਼ ਕਬਜ਼ੇ ਕਰਵਾ ਕੇ ਸਰਕਾਰੀ ਥਾਵਾਂ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਲਾਏ ਸਨ, ਜਿਸ ਤਹਿਤ ਪੰਜਾਬ ਮਿਊਂਸੀਪਲ ਐਕਟ 1911 ਦੀ ਧਾਰਾ 22 ਅਧੀਨ ਪ੍ਰਧਾਨ ਜਤਿੰਦਰਪਾਲ ਰਾਣਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 21 ਦਿਨਾਂ ਅੰਦਰ-ਅੰਦਰ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਸੀ। ਵਿਭਾਗੀ ਕਾਰਵਾਈ ਦੇ ਚਲਦਿਆਂ ਆਖਿਰ ਅੱਜ ਜਤਿੰਦਰਪਾਲ ਰਾਣਾ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ।

ਪ੍ਰਧਾਨ ਜਤਿੰਦਰਪਾਲ ਰਾਣਾ ਦੀ ਬਰਖਾਸਤੀ ਦੀ ਪੁਸ਼ਟੀ ਕਰਦਿਆਂ ਕਾਰਜਸਾਧਕ ਅਫਸਰ ਹਰਨਰਿੰਦਰ ਸਿੰਘ ਸ਼ੇਰਗਿੱਲ ਨੇ ਆਖਿਆ ਕਿ ਜਤਿੰਦਰਪਾਲ ਰਾਣਾ ਨੂੰ ਤਾਕਤ ਦੀ ਗਲਤ ਵਰਤੋਂ ਕਰਨ ਦੇ ਦੋਸ਼ਾਂ ਤਹਿਤ ਅਹੁਦੇ ਤੋਂ ਲਾਹਿਆ ਗਿਆ ਹੈ। ਉਧਰ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਦੇ ਭਰਾ ਕੌਂਸਲਰ ਰਵਿੰਦਰਪਾਲ ਰਾਜੂ ਨੇ ਕਿਹਾ ਕਿ ਪ੍ਰਧਾਨ ਰਾਣਾ 'ਤੇ ਲੱਗੇ ਦੋਸ਼ ਨਿਰ-ਆਧਾਰ ਹਨ। 

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ 'ਚ ਨੈਸ਼ਨਲ ਕਾਨਫਰੰਸ ਨੇ 3 ਰਾਜ ਸਭਾ ਦੀਆਂ ਜਿੱਤੀਆਂ ਸੀਟਾਂ ਅਗਲੀ ਖ਼ਬਰ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਤੀਜਾ ਇਕ ਦਿਨਾ ਮੈਚ
Ad Position 24